ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ,15 ਮੁਲਜ਼ਮਾਂ ਨੂੰ ਨਸ਼ੀਲੀਆਂ ਦਵਾਈਆਂ ਨਾਲ ਕੀਤਾ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

54 ਕਰੋਡ਼ ਰੁਪਏ ਦੱਸੀ ਜਾ ਰਹੀ ਨਸ਼ੀਲੀ ਦਵਾਈਆਂ ਦੀ ਕੀਮਤ

police

ਲੁਧਿਆਣਾ(ਰਾਕੇਸ਼ ਅਗਰਵਾਲ) ਲੁਧਿਆਣਾ ਪੁਲਿਸ ਨੇ ਨਸ਼ੇ ਦੇ ਖਿਲਾਫ਼ ਕਾਰਵਾਈ ਕਰਦਿਆਂ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮੇਰਠ ਵਿਚ ਛਾਪੇਮਾਰੀ ਕਰਕੇ ਨਸ਼ੀਲੀ ਗੋਲੀਆਂ ਦਾ ਜ਼ਖੀਰਾ ਬਰਾਮਦ ਕੀਤਾ ਹੈ।

ਜਿਸ ਵਿਚ ਡਾਕਟਰ ਵੱਲੋਂ ਸਲਾਹ ਦੇਣ ਤੇ ਹੀ ਵਰਤੀ ਜਾਣ ਵਾਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਇਹਨਾਂ ਗੋਲੀਆਂ ਦੀ ਗਿਣਤੀ ਲਗਪਗ 67 ਲੱਖ ਦੇ ਕਰੀਬ ਹੈ ਅਤੇ ਇਨ੍ਹਾਂ ਦੀ ਮਾਰਕੀਟ  ਕੀਮਤ ਲਗਪਗ 54 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। 

 ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਲੁਧਿਆਣਾ ਦੇ ਵਿਚ ਹੁਣ ਤੱਕ ਦੀ ਇਹ ਸਭ ਤੋਂ ਵੱਡੀ ਨਸ਼ਿਆਂ ਖਿਲਾਫ  ਕਾਰਵਾਈ ਹੈ। ਜਿਸ ਦੀ ਕੀਮਤ ਬਾਜ਼ਾਰ ਵਿੱਚ ਲਗਪਗ 54 ਕਰੋੜਾਂ ਰੁਪਏ ਦੇ ਕਰੀਬ ਬਣਦੀ ਹੈ ਉਨ੍ਹਾਂ ਕਿਹਾ ਕਿ ਪੰਦਰਾਂ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਭੇਜ ਚੁੱਕੇ ਹਨ ਜਦ ਕਿ ਇਸ ਮਾਮਲੇ ਵਿੱਚ ਹਾਲੇ ਵੀ ਪੁੱਛ ਗਿੱਛ ਜਾਰੀ ਹੈ ਅਤੇ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ

ਉਨ੍ਹਾਂ ਕਿਹਾ ਕਿ ਮੇਰਠ ਦੇ ਵਿੱਚ ਲਗਾਤਾਰ ਸਥਾਨਕ ਪੁਲਿਸ ਨੂੰ ਨਾਲ ਲੈ ਕੇ ਅਤੇ ਨਸ਼ਾ ਵਿਰੋਧੀ ਫੋਰਸ ਦੇ ਨਾਲ ਲਗਾਤਾਰ ਛਾਪੇਮਾਰੀ ਕਰਨ ਤੋਂ ਬਾਅਦ ਇਹ ਨਸ਼ੀਲੀ ਦਵਾਈਆਂ ਦਾ ਜ਼ਖ਼ੀਰਾ ਬਰਾਮਦ ਹੋਇਆ ਹੈ। ਇਸ ਮਾਮਲੇ ਵਿਚ ਇਕ ਸਿਆਸੀ ਆਗੂ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ ਹਾਲਾਂਕਿ ਪੁਲਿਸ ਨੇ ਕਿਹਾ ਕਿ ਉਸ ਦੀ ਕਿੰਨੀ ਸ਼ਮੂਲੀਅਤ ਹੈ ਇਸ ਬਾਰੇ ਜਾਂਚ ਜਾਰੀ ਹੈ ਅਤੇ ਜਾਂਚ ਤੋਂ ਬਾਅਦ ਹੀ ਕੁਝ ਖੁਲਾਸਾ ਹੋਵੇਗਾ।