ਕੋਰੋਨਾ ਦੇ ਕਹਿਰ 'ਤੇ ਪੰਜਾਬ ਸਰਕਾਰ ਸਖ਼ਤ, ਵਿਆਹ ਸਮਾਗਮ ਤੇ ਸਿਨੇਮਾ ਹਾਲ 'ਚ ਗਿਣਤੀ ਤੈਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਤਿਮ ਸਸਕਾਰ ਕਰਨ ਦੌਰਾਨ 20 ਵਿਅਕਤੀ ਹੀ ਇਕੱਠੇ ਹੋਣਗੇ।

captain amarinder singh

ਚੰਡੀਗੜ੍ਹ: ਪੰਜਾਬ ਵਿਚ  ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਅੱਜ ਅਹਿਮ ਫੈਸਲੇ ਲਏ ਹਨ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਬੈਠਕ ਦੌਰਾਨ ਸਖ਼ਤੀ ਦੇ ਹੁਕਮ ਜਾਰੀ ਕੀਤੇ ਹਨ। ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਹੁਣ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੀ ਰਾਤ 9 ਵਜੇ ਤੋਂ ਕਰਫਿਊ ਲੱਗੇਗਾ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਹਿਲਾਂ 11 ਵਜੇ ਕਰਫਿਊ ਲਗਦਾ ਸੀ ਪਰ ਹੁਣ ਤੋਂ ਕੁਝ ਸਮਾਂ ਪਹਿਲਾਂ ਜਾਰੀ ਕੀਤੇ ਨਵੇਂ ਹੁਕਮਾਂ ਅਨੁਸਾਰ ਅੱਜ ਰਾਤ ਤੋਂ ਕਰਫਿਊ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾI

ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲੇ 

ਸਕੂਲ ਕਾਲਜ 31 ਮਾਰਚ ਤੱਕ ਬੰਦ
31 ਮਾਰਚ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ ਰਹਿਣਗੇ। ਮੈਡੀਕਲ ਕਾਲਜਾਂ ਨੂੰ ਛੋਟ ਰਹੇਗੀ।  ਇਸ ਦੇ ਨਾਲ ਹੀ ਸਰਕਾਰੀ ਸਕੂਲ ਕਾਲਜ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਵਾਉਣ ਦੀ ਵੀ ਤਿਆਰੀ ਕਰ ਰਹੀ ਹੈ।

2. ਸਿਨੇਮਾ ਹਾਲ ਤੇ ਮਾਲਾਂ ਵਿੱਚ ਇਕੱਠ ਦੀ ਸੀਮਾ ਤੈਅ 
ਸਿਨੇਮਾ ਹਾਲ 'ਚ ਦਰਸ਼ਕਾਂ ਦੀ ਬੈਠਣ ਸਮਰਥਾ 50 ਫ਼ੀਸਦੀ ਤੱਕ ਸੀਮਤ ਕੀਤੀ ਗਈ ਹੈ। ਮਾਲਾਂ ਵਿੱਚ 100 ਵਿਅਕਤੀ ਦੀ ਸਮਰਥਾ ਰੱਖੀ ਗਈ ਹੈ।

3. ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫ਼ਿਊ 
ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫ਼ਿਊ ਵਿੱਚ ਰਾਤ 9 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਕਰਫ਼ਿਊ ਹੋਵੇਗਾ। ਕੋਰੋਨਾ ਦੇ ਮਾਮਲੇ ਲਗਾਤਾਰ ਵਧਣ ਕਰਕੇ ਪੰਜਾਬ ਸਰਕਾਰ ਵੱਲੋਂ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤਕ ਜੋ ਨਾਈਟ ਕਰਫਿਊ ਦਾ ਐਲਾਨ ਸਰਕਾਰ ਵੱਲੋਂ ਕੀਤਾ ਗਿਆ ਸੀ, ਉਹ ਹੁਕਮ ਮੈਡੀਕਲ ਸਟੋਰਾਂ ਅਤੇ ਹਸਪਤਾਲਾਂ 'ਤੇ ਲਾਗੂ ਨਹੀਂ ਹੋਣਗੇ। 

4. ਅੰਤਿਮ ਸਸਕਾਰ ਤੇ ਵਿਆਹ ਸਮਾਗਮ 'ਚ ਇਕੱਠ ਸੀਮਾ
ਅੰਤਿਮ ਸਸਕਾਰ ਕਰਨ ਦੌਰਾਨ 20 ਵਿਅਕਤੀ ਹੀ ਇਕੱਠੇ ਹੋਣਗੇ। ਵਿਆਹ ਸਮਾਗਮ ਵਿੱਚ ਵੀ 20 ਤੋਂ ਵਧੇਰੇ ਵਿਅਕਤੀ ਹਿੱਸਾ ਨਹੀਂ ਲੈ ਸਕਦੇ।