ਕੋਵਿਡ ਕੇਸਾਂ 'ਚ ਵਾਧੇ ਨੂੰ ਵੇਖਦਿਆਂ ਖਰੀਦ ਕਾਰਜ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਫੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਵਿਡ ਸਮੀਖਿਆ ਦੀ ਮੀਟਿੰਗ ਦੌਰਾਨ ਖਰੀਦ ਵਿੱਚ ਦੇਰੀ ਕਰਨ ਦਾ ਫੈਸਲਾ ਲਿਆ ਗਿਆ

CM Punjab

ਚੰਡੀਗੜ੍ਹ: ਸੂਬੇ ਵਿਚ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਸਾਲ ਖਰੀਦ ਕਾਰਜਾਂ ਦੀ ਸ਼ੁਰੂਆਤ 10 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ ਸਮੀਖਿਆ ਦੀ ਮੀਟਿੰਗ ਦੌਰਾਨ ਖਰੀਦ ਵਿੱਚ ਦੇਰੀ ਕਰਨ ਦਾ ਫੈਸਲਾ ਲਿਆ ਗਿਆ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਮੀਟਿੰਗ ਦੌਰਾਨ ਦੱਸਿਆ ਕਿ ਕੋਵਿਡ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ ਨੂੰ ਵੇਖਦਿਆਂ ਵਿਭਾਗ ਨੂੰ ਸੁਰੱਖਿਅਤ ਖਰੀਦ ਸਬੰਧੀ ਪ੍ਰਬੰਧਾਂ ਲਈ ਵਧੇਰੇ ਸਮੇਂ ਦੀ ਜ਼ਰੂਰਤ ਹੈ।

ਉਨ੍ਹਾਂ ਨੇ ਮੁੱਖ ਮੰਤਰੀ ਕੋਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ' ਵਿੱਚ ਵਾਧਾ ਕਰਨ ਵਾਸਤੇ ਪੱਤਰ ਲਿਖਣ ਦੀ ਅਪੀਲ ਵੀ ਕੀਤੀ।