ਪੰਜਾਬ ਦੇ 10 ਕੈਬਨਿਟ ਮੰਤਰੀਆਂ ਨੇ ਲਿਆ ਹਲਫ਼, 2 ਵਜੇ ਹੋਵੇਗੀ 'ਆਪ' ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਰਾਜ ਭਵਨ 'ਚ ਸ਼ਨੀਵਾਰ ਨੂੰ ਪੰਜਾਬ ਦੀ ਨਵੀਂ ਸਰਕਾਰ ਦੇ ਕੈਬਨਿਟ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਹੋਇਆ।

10 AAP MLAs take oath as ministers in Punjab


ਚੰਡੀਗੜ੍ਹ: ਪੰਜਾਬ ਰਾਜ ਭਵਨ 'ਚ ਸ਼ਨੀਵਾਰ ਨੂੰ ਪੰਜਾਬ ਦੀ ਨਵੀਂ ਸਰਕਾਰ ਦੇ ਕੈਬਨਿਟ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਹੋਇਆ। ਇਸ ਮੌਕੇ 10 ਵਿਧਾਇਕਾਂ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਸਭ ਤੋਂ ਪਹਿਲਾਂ ਵਿਧਾਇਕ ਹਰਪਾਲ ਚੀਮਾ ਨੇ ਮੰਤਰੀ ਵਜੋਂ ਸਹੁੰ ਚੁੱਕੀ। ਸਭ ਤੋਂ ਪਹਿਲਾਂ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਚੀਮਾ ਨੇ ਮੰਤਰੀ ਵਜੋਂ ਸਹੁੰ ਚੁੱਕੀ।

CM Bhagwant Mann

ਇਸ ਉਪਰੰਤ ਮਲੋਟ ਤੋਂ ਵਿਧਾਇਕਾ ਡਾ. ਬਲਜੀਤ ਕੌਰ ਨੇ ਸਹੁੰ ਚੁੱਕੀ। ਤੀਜੇ ਨੰਬਰ 'ਤੇ ਜੰਡਿਆਲਾ ਤੋਂ ਵਿਧਾਇਕ ਹਰਭਜਨ ਸਿੰਘ ਈ.ਟੀ.ਓ., ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ, ਭੋਆ ਤੋਂ ਵਿਧਾਇਕ ਲਾਲ ਚੰਦ ਕਟਾਰੂਚੱਕ, ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਮਾ ਨੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ। 

10 AAP MLAs take oath as ministers in Punjab

ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਬੇਟੇ ਦਿਲਸ਼ਾਨ ਮਾਨ ਅਤੇ ਬੇਟੀ ਸੀਰਤ ਕੌਰ ਮਾਨ ਵੀ ਪਹੁੰਚੇ ਹਨ। ਸਹੁੰ ਚੁੱਕ ਸਮਾਗਮ ਲਈ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਪਰਿਵਾਰ ਸਮੇਤ ਪੁੱਜੇ ਹਨ।

CM Bhagwant Mann's Son and Daughter

ਸਹੁੰ ਚੁੱਕਣ ਤੋਂ ਬਾਅਦ ਦੁਪਹਿਰ 2 ਵਜੇ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ। ਪੰਜਾਬ ਸਰਕਾਰ ਵਿਚ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ। ਇਸ ਲਈ ਮੰਤਰੀ ਮੰਡਲ ਦਾ ਵਿਸਤਾਰ ਬਾਅਦ ਵਿਚ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਹ ਸਮਾਗਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਚ ਹੋਇਆ ਸੀ।