ਲੁਧਿਆਣਾ ਜ਼ਿਲ੍ਹੇ ਤੋਂ ਇੱਕ ਵੀ ਕੈਬਨਿਟ ਮੰਤਰੀ ਨਾ ਬਣਾਉਣ 'ਤੇ ਰਵਨੀਤ ਬਿੱਟੂ ਦੀ ਪ੍ਰਤੀਕਿਰਿਆ ਆਈ ਸਾਹਮਣੇ
ਨਵੇਂ ਮੰਤਰੀਆਂ ਨੇ ਅੱਜ ਚੁੱਕੀ ਸਹੁੰ
ਲੁਧਿਆਣਾ : ਪੰਜਾਬ 'ਚ ਸ਼ਨੀਵਾਰ ਨੂੰ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ ਪਰ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਵੀ ਕੈਬਨਿਟ ਮੰਤਰੀ ਨਾ ਬਣਾਉਣ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ।
ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਅੱਜ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ, ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਵੀ ਹੋਇਆ ਹੈ। ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਅਤੇ ਜ਼ਿਲ੍ਹੇ ਦੀ 14 ਵਿਧਾਨ ਸਭਾ ਸੀਟਾਂ ਵਿਚੋਂ 13 ਸੀਟਾਂ ਆਮ ਆਦਮੀ ਪਾਰਟੀ ਜਿੱਤੀ ਹੈ ਪਰ ਬੜੇ ਹੀ ਦੁੱਖ ਦੀ ਗੱਲ ਹੈ ਕਿ ਫਿਰ ਵੀ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰ੍ਹੇ ਰੱਖਿਆ ਗਿਆ।
ਪੰਜਾਬ ਸੂਬੇ ਦਾ ਇੱਕ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਤੇ ਇੱਕ ਵੀ ਕੈਬਨਿਟ ਮੰਤਰੀ ਇੱਥੋਂ ਬਣਾ ਕੇ ਸਹੁੰ ਨਹੀਂ ਚੁਕਾਈ ਗਈ। ਇਹ ਬੜੀ ਮੰਦਭਾਗੀ ਗੱਲ ਹੈ। ਦੱਸ ਦੇਈਏ ਕਿ ਪੰਜਾਬ ਦਾ ਲੁਧਿਆਣਾ ਜ਼ਿਲ੍ਹਾ ਉਦਯੋਗਿਕ ਹੱਬ ਮੰਨਿਆ ਜਾਂਦਾ ਹੈ ਅਤੇ ਸੂਬੇ ਦੀ ਖੁਸ਼ਹਾਲੀ ਤੇ ਲੋਕਾਂ ਨੂੰ ਰੁਜ਼ਗਾਰ ਦੇਣ ਵਿਚ ਇਸ ਦਾ ਅਹਿਮ ਯੋਗਦਾਨ ਮੰਨਿਆ ਜਾਂਦਾ ਹੈ।