ਤਰਨਤਾਰਨ :ਤਰਨਤਾਰਨ ਜ਼ਿਲ੍ਹੇ 'ਚ ਵੱਡੀ ਵਾਰਦਾਤ ਵਾਪਰੀ ਹੈ। ਇਥੋਂ ਦੇ ਪਿੰਡ ਡਿਆਲ ਰਾਜਪੂਤਾਂ ਵਿਖੇ ਇਕ ਵਿਅਕਤੀ ਨੂੰ ਆਪਣੇ ਘਰ ਬੁਲਾ ਕੇ ਉਸ ਦਾ ਲੋਹੇ ਦੀ ਸੱਬਲ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਜਿਊਣ ਸਿੰਘ (60) ਵਜੋਂ ਹੋਈ ਹੈ।
ਮ੍ਰਿਤਕ ਦੀ ਪਤਨੀ ਅਮਰਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਦੇ ਪਤੀ ਜਿਊਣ ਸਿੰਘ (60) ਨੂੰ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਹਰਬੰਸ ਸਿੰਘ ਆਪਣੇ ਘਰ ਬੁਲਾ ਕੇ ਲੈ ਗਿਆ। ਜਦੋਂ ਉਹ ਕਾਫੀ ਸਮਾਂ ਘਰ ਨਾ ਪਰਤਿਆ ਤਾਂ ਉਹ ਸੁਖਦੇਵ ਸਿੰਘ 'ਤੇ ਘਰ ਗਈ ਤਾਂ ਵੇਖਿਆ ਕਿ ਸੁਖਦੇਵ ਸਿੰਘ ਉਸਦੇ ਪਤੀ ਦੇ ਸਿਰ ਉੱਪਰ ਲੋਹੇ ਦੇ ਸੱਬਲ ਨਾਲ ਵਾਰ ਕਰ ਰਿਹਾ ਸੀ ਅਤੇ ਉਸਦਾ ਪਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਚੁੱਕਾ ਸੀ।
ਜਦੋਂ ਉਸ ਨੇ ਰੌਲਾ ਪਾਇਆ ਤਾਂ ਮੁਲਜ਼ਮ ਸੁਖਦੇਵ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਆਪਣੇ ਪਤੀ ਨੂੰ ਜਦੋਂ ਸਿਵਲ ਹਸਪਤਾਲ ਕੈਰੋਂ ਵਿਖੇ ਲੈ ਕੇ ਪੁੱਜੀ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।