ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ 4 ਸਮਰਥਕਾਂ ਦੀਆਂ Exclusive ਤਸਵੀਰਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਮਰਥਕਾਂ ਕੋਲੋਂ ਹਥਿਆਰ ਤੇ ਕਾਰਤੂਸ ਵੀ ਹੋਏ ਬਰਾਮਦ 

Weapons recoverd by police

ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਕਈ ਸਮਰਥਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਅਜੇ ਵੀ ਉਨ੍ਹਾਂ ਦੀ ਗ੍ਰਿਫ਼ਤ ਵਿਚੋਂ ਬਾਹਰ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਸੂਤਰਾਂ ਦੇ ਹਵਾਲੇ ਤੋਂ ਖਬਰਾਂ ਮਿਲ ਰਹੀਆਂ ਸਨ ਕਿ ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਜਿਨ੍ਹਾਂ ਨੂੰ ਪੰਜਾਬ ਪੁਲਿਸ ਅਸਮ ਲੈ ਜਾ ਰਹੀ ਹੈ। ਹੁਣ ਇਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਇਸ ਗੱਲ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ:  ਅੰਮ੍ਰਿਤਪਾਲ ਸਿੰਘ ਨੂੰ ਜਲਦ ਕੀਤਾ ਜਾਵੇਗਾ ਗ੍ਰਿਫ਼ਤਾਰ : CP ਜਲੰਧਰ 

ਵੀਡੀਓ ਵਿਚ ਚਾਰ ਵਿਅਕਤੀ ਦਿਖਾਈ ਦੇ ਰਹੇ ਹਨ ਜਿਨ੍ਹਾਂ ਦੀ ਪਛਾਣ ਰਾਜਾਤਾਲ, ਅੰਮ੍ਰਿਤਸਰ ਦੇ ਰਹਿਣ ਵਾਲੇ ਹਰਮਿੰਦਰ ਸਿੰਘ, ਸਿਰਸਾ ਦੇ ਅਮਨਦੀਪ ਸਿੰਘ (21), ਗੁਰਬੀਰ ਸਿੰਘ, ਵੈਰੋਵਾਲ ਅਤੇ ਬਲਜਿੰਦਰ ਸਿੰਘ ਬਰਨਾਲਾ ਦੇ ਰਹਿਣ ਵਾਲੇ ਵਜੋਂ ਹੋਈ ਹੈ। ਹਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਨਵੰਬਰ ਤੋਂ ਇਸ ਜਥੇਬੰਦੀ ਨਾਲ ਜੁੜਿਆ ਹੋਇਆ ਹੈ।

ਇਹ ਵੀ ਪੜ੍ਹੋ: ਪੰਜਾਬ ਵਿਚ ਬੰਦ ਰਹਿਣਗੀਆਂ ਮੋਬਾਈਲ ਇੰਟਰਨੈੱਟ ਤੇ SMS ਸੇਵਾਵਾਂ

ਵੀਡੀਓ ਵਿਚ ਸਾਫ ਸੁਣਿਆ ਜਾ ਰਿਹਾ ਹੈ ਕਿ ਪੁਲਿਸ ਵਾਲੇ ਇਨ੍ਹਾਂ ਤੋਂ ਜਾਣਕਾਰੀ ਲੈ ਰਹੇ ਹਨ ਜਿਸ ਵਿਚ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਸਿਰਸਾ ਦਾ ਰਹਿਣ ਵਾਲਾ ਹੈ ਅਤੇ ਨਸ਼ਾ ਛੱਡਣ ਲਈ ਇਥੇ ਆਇਆ ਸੀ। ਇਸ ਤੋਂ ਇਲਾਵਾ ਹਰਮਿੰਦਰ ਸਿੰਘ ਦੇ ਦੱਸਣ ਮੁਤਾਬਕ ਉਹ ਲੰਬੇ ਸਮੇਂ ਤੋਂ ਇਸ ਜਥੇਬੰਦੀ ਦੇ ਨਾਲ ਹੈ।ਉਸ ਨੇ ਦੱਸਿਆ ਕਿ ਦੀਪ ਸਿੱਧੂ ਦੇ ਵੇਲੇ ਤੋਂ ਹੀ ਉਹ ਸੰਸਥਾ ਨਾਲ ਜੁੜਿਆ ਹੋਇਆ ਹੈ।

ਦੱਸਣਯੋਗ ਹੈ ਕਿ ਪੁਲਿਸ ਨੇ ਇਨ੍ਹਾਂ ਚਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਹੋਏ ਹਨ।