Lok Sabha Election 2024: ਲੋਕ ਸਭਾ ਹਲਕਾ ਸੰਗਰੂਰ ਦਾ ਹਾਲ, ਪਿਛਲੀਆਂ 4 ਚੋਣਾਂ 'ਚ 2 ਵਾਰ AAP ਜਿੱਤੀ 

ਏਜੰਸੀ

ਖ਼ਬਰਾਂ, ਪੰਜਾਬ

2 ਵਾਰ ਆਪ ਵੱਲੋਂ ਉਮੀਦਵਾਰ ਭਗਵੰਤ ਮਾਨ ਹੀ ਜਿੱਤੇ

File Photo

Lok  Sabha Election 2024: ਚੰਡੀਗੜ੍ਹ - ਪੰਜਾਬ ਵਿਚ ਲੋਕ ਸਭਾ ਦੀਆਂ 13 ਸੀਟਾਂ ਹਨ। ਪੰਜਾਬ ਦੀ ਸੰਗਰੂਰ ਸੀਟ ਤੋਂ ਪਿਛਲੀਆਂ 3 ਚੋਣਾਂ ਵਿਚ 2 ਵਾਰ ਆਪ ਨੇ ਬਾਜ਼ੀ ਮਾਰੀ। 

ਸਾਲ 2009 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਨੇ ਜਿੱਤ ਹਾਸਲ ਕੀਤੀ ਸੀ। ਕਾਂਗਰਸ ਵੱਲੋਂ ਵਿਜੇ ਇੰਦਰ ਸਿੰਗਲਾ ਨੇ ਚੋਣ ਲੜੀ ਸੀ ਤੇ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਦੇਵ ਢੀਂਡਸਾ ਨੂੰ ਹਰਾਇਆ ਸੀ। ਵਿਜੇ ਇੰਦਰ ਸਿੰਗਲਾ ਨੂੰ 38.52 ਫ਼ੀਸਦੀ ਵੋਟਾਂ ਪਈਆਂ ਸਨ ਜਦਕਿ ਢੀਂਡਸਾ ਨੂੰ 34.13 ਫ਼ੀਸਦੀ ਵੋਟਾਂ ਮਿਲੀਆਂ ਸਨ। 

ਇਸ ਦੇ ਨਾਲ ਹੀ ਜੇ ਗੱਲ 2014 ਵਿਚ ਹੋਈਆਂ ਲੋਕ ਸਭਾ ਚੋਣਾਂ ਦੀ ਕੀਤੀ ਜਾਵੇ ਤਾਂ ਇਹਨਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਤ ਹਾਸਲ ਕੀਤੀ ਸੀ। ਭਗਵੰਤ ਮਾਨ ਨੇ 48.7 ਫ਼ੀਸਦੀ ਵੋਟਾਂ ਹਾਸਲ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਦੇਵ ਢੀਂਡਸਾ ਨੂੰ ਹਰਾਇਆ ਸੀ। ਸੁਖਦੇਵ ਢੀਂਡਸਾ ਨੂੰ ਸਿਰਫ਼ 29.23 ਫੀਸਦੀ ਵੋਟਾਂ ਹੀ ਮਿਲੀਆਂ ਸਨ। 

 

ਸਾਲ 2019 ਵਿਚ ਵੀ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਹੀ ਜਿੱਤੇ ਸਨ ਪਰ ਇਸ ਸਾਲ ਉਹਨਾਂ ਨੇ ਕਾਂਗਰਸ ਦੇ ਕੇਵਲ ਸਿੰਘ ਢਿੱਲੋਂ ਨੂੰ ਹਰਾਇਆ ਸੀ। ਆਪ ਉਮੀਦਵਾਰ ਭਗਵੰਤ ਮਾਨ ਨੂੰ 37.40 ਫੀਸਦੀ ਵੋਟਾਂ ਮਿਲੀਆਂ ਸਨ ਜਦਕਿ ਕੇਵਲ ਸਿੰਘ ਢਿੱਲੋਂ ਨੂੰ ਸਿਰਫ਼ 27. 43 ਫ਼ੀਸਦੀ ਵੋਟਾਂ ਹੀ ਮਿਲੀਆਂ ਸਨ। 

ਇਸ ਦੇ ਨਾਲ ਹੀ ਦੱਸ ਦਈਏ ਕਿ ਸਾਲ 2022 ਵਿਚ ਲੋਕ ਸਭਾ ਦੀ ਜ਼ਿਮਨੀ ਚੋਣ ਵੀ ਹੋਈ ਸੀ। ਇਸ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਜਿੱਤੇ ਸਨ। ਉਹਨਾਂ ਨੂੰ 35.61 ਫ਼ੀਸਦੀ ਵੋਟਾਂ ਮਿਲੀਆਂ ਸਨ ਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ 34.79 ਫ਼ੀਸਦੀ ਵੋਟਾਂ ਮਿਲੀਆਂ ਸਨ। 

(For more Punjabi news apart from Constituency Sangrur, AAP won 2 times in the last 4 elections, stay tuned to Rozana Spokesman)