ਨਾਜਾਇਜ਼ ਸ਼ਰਾਬ ਸਮੇਤ ਤਿੰਨ ਗਿ੍ਰਫ਼ਤਾਰ
ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਫੜਦਿਆਂ ਔਰਤ ਸਣੇ 2 ਜਣਿਆਂ ਵਿਰੁਧ ਪਰਚਾ ਦਰਜ ਕਰ ਦਿਤਾ ਹੈ। ਪੁਲਿਸ ਕੋਲੋਂ ਮਿਲੀ ਜਾਣਕਾਰੀ
ਟਾਲਾ, 18 ਅਪ੍ਰੈਲ (ਮੋਹਨ ਸਿੰਘ ਬਰਿਆਰ): ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਫੜਦਿਆਂ ਔਰਤ ਸਣੇ 2 ਜਣਿਆਂ ਵਿਰੁਧ ਪਰਚਾ ਦਰਜ ਕਰ ਦਿਤਾ ਹੈ। ਪੁਲਿਸ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਏ.ਐੈੱਸ.ਆਈ ਅਵਤਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ ’ਤੇ ਸੁਰਜੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਬੁਰਜ ਅਰਾਹੀਆਂ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਦੇਸੀ ਠੇਕਾ ਅਤੇ ਏ.ਐੱਸ.ਆਈ ਬਲਜਿੰਦਰ ਸਿੰਘ ਨੇ ਗੁਰਮੀਤ ਕੌਰ ਪਤਨੀ ਸਵ. ਪ੍ਰੇਮ ਮਸੀਹ ਵਾਸੀ ਚੰਦੂਮੰਝ ਦੇ ਘਰੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਫੜੀਆਂ ਹਨ
ਪਰ ਉਕਤ ਵਿਅਕਤੀ ਉਤੇ ਉਕਤ ਔਰਤ ਅਪਣੇ-ਅਪਣੇ ਘਰੋਂ ਪੁਲਿਸ ਨੂੰ ਦੇਖ ਕੇ ਭੱਜਣ ਵਿਚ ਕਾਮਯਾਬ ਹੋ ਗਏ। ਪੁਲਿਸ ਨੇ ਦਸਿਆ ਕਿ ਉਕਤ ਦੋਨਾਂ ਭੱਜੇ ਕਥਿਤ ਦੋਸ਼ੀਆਂ ਦੇ ਵਿਰੁਧ ਥਾਣਾ ਕਿਲਾ ਲਾਲ ਸਿੰਘ ਵਿਖੇ ਵੱਖ-ਵੱਖ ਪਰਚੇ ਦਰਜ ਕਰ ਕੇ ਬਣਦੀ ਅਗਲੀ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿਤੀ ਹੈ।