ਸਿੰਘੂ ਬਾਰਡਰ ਸੰਘਰਸ਼ ’ਚ ਸ਼ਾਮਿਲ 80 ਸਾਲਾ ਬਜ਼ੁਰਗ ਔਰਤ ਦੀ ਮੌਤ 

ਏਜੰਸੀ

ਖ਼ਬਰਾਂ, ਪੰਜਾਬ

ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕਿਸ਼ਨਗ੍ਹੜ ਗੁਰਥਲੀ ਵਿਖੇ ਕੀਤਾ ਜਾਵੇਗਾ।

Gurmeet Kaur

ਕਿਸ਼ਨਗੜ੍ਹ : ਕਿਸਾਨ ਦਿੱਲੀ ਬਾਰਡਰ 'ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ ਤੇ ਇਸ ਸੰਘਰਸ਼ ਦੌਰਾਨ 300 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ ਹੈ। ਅੱਜ ਪਿੰਡ ਕਿਸ਼ਨਗੜ ਗੁਰਥੜੀ ਦੀ 80 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਮੀਤ ਕੌਰ ਪਤਨੀ ਜਸਵੰਤ ਸਿੰਘ ਪਿੰਡ ਕਿਸ਼ਨਗੜ੍ਹ (ਗੁਰਥਲੀ) ਜੋ ਕਿ ਪਿਛਲੇ ਕੁਝ ਸਮੇ ਤੋਂ ਸਿੰਘੂ ਬਾਰਡਰ ਸੰਘਰਸ਼ ’ਚ ਸ਼ਾਮਿਲ ਸੀ।

ਪਿਛਲੇ 2 ਦਿਨਾਂ ਤੋਂ ਅਚਾਨਕ ਤਬੀਅਤ ਖ਼ਰਾਬ ਹੋਣ ਕਰ ਕੇ ਉਨ੍ਹਾਂ ਨੂੰ ਪਿੰਡ ਕਿਸ਼ਨਗੜ੍ਹ ਵਾਪਸ ਲਿਆਂਦਾ। ਤਬੀਅਤ ਜ਼ਿਆਦਾ ਵਿਗੜਣ ਕਾਰਨ ਉਨ੍ਹਾਂ ਦੀ ਬੀਤੀ ਰਾਤ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕਿਸ਼ਨਗ੍ਹੜ ਗੁਰਥਲੀ ਵਿਖੇ ਕੀਤਾ ਜਾਵੇਗਾ। ਦੱਸ ਦਈਏ ਕਿ 4 ਮਹੀਨੇ ਤੋਂ ਵੱਧ ਚੱਲ ਰਹੇ ਦਿੱਲੀ ਧਰਨੇ ’ਚ ਕਈ ਕਿਸਾਨਾਂ ਦੀਆਂ ਜਾਨਾਂ ਗਈਆਂ ਹਨ।

ਜਿੱਥੇ ਇਕ ਪਾਸੇ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ, ਉੱਥੇ ਹੀ ਕੇਂਦਰ ਸਰਕਾਰ ਵੀ ਆਪਣੀ ਤਜਵੀਜ਼ ’ਤੇ ਅੜੀ ਹੋਈ ਹੈ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਅੜ੍ਹੇ ਹੋਈ ਹੈ ਅਤੇ ਕੇਂਦਰ ਸਰਕਾਰ ਡੇਢ ਸਾਲ ਲਈ ਕਾਨੂੰਨ ’ਤੇ ਰੋਕ ਲਾਉਣ ਦੀ ਤਜਵੀਜ਼ ’ਤੇ ਵਿਚਾਰ ਕਰਨ ਲਈ ਆਖ ਰਹੀ ਹੈ। ਫਿਲਹਾਲ 12 ਜਨਵਰੀ ਤੋਂ ਬਾਅਦ ਦੋਹਾਂ ਧਿਰਾਂ ਵਿਚਕਾਰ ਕੋਈ ਵੀ ਗੱਲਬਾਤ ਨਹੀਂ ਹੋ ਸਕੀ।