ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਵਿਧਾਇਕ ਕੁਲਦੀਪ ਵੈਦ, 26 ਅਪ੍ਰੈਲ ਨੂੰ ਅਗਲੀ ਪੇਸ਼ੀ
ਸਾਬਕਾ ਵਿਧਾਇਕ ਵਲੋਂ ਪੇਸ਼ ਕੀਤੇ ਦਸਤਾਵੇਜ਼ਾਂ ਨੂੰ ਵਿਜੀਲੈਂਸ ਨੇ ਦੱਸਿਆ ਨਾਕਾਫ਼ੀ
ਲੁਧਿਆਣਾ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਧਾਨ ਸਭਾ ਹਲਕਾ ਗਿੱਲ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਅੱਜ ਚੌਥੀ ਵਾਰ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਨੂੰ ਜਾਇਦਾਦ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣ ਲਈ ਲਗਾਤਾਰ ਦਫ਼ਤਰ ਸੱਦਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਦਰਬਾਰ ਸਾਹਿਬ ਵੀਡੀਓ ਮਾਮਲੇ 'ਚ ਕੈਮਰੇ ਅੱਗੇ ਆਈ ਲੜਕੀ, ਮੰਗੀ ਹੱਥ ਜੋੜ ਕੇ ਮੁਆਫ਼ੀ
ਅੱਜ ਉਨ੍ਹਾਂ ਵੱਲੋਂ ਕੁਝ ਦਸਤਾਵੇਜ਼ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਵਿਜੀਲੈਂਸ ਵੱਲੋਂ ਨਾਕਾਫੀ ਦੱਸਿਆ ਗਿਆ ਅਤੇ ਉਨ੍ਹਾਂ ਨੂੰ ਮੁੜ 26 ਅਪ੍ਰੈਲ ਨੂੰ ਸੱਦਿਆ ਗਿਆ ਹੈ। ਵਿਜੀਲੈਂਸ ਦੇ ਐਸਐਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਸਾਬਕਾ ਵਿਧਾਇਕ ਕੁਲਦੀਪ ਵੈਦ ਨੇ ਕੁਝ ਦਸਤਾਵੇਜ਼ ਵਿਜੀਲੈਂਸ ਦੇ ਅੱਗੇ ਰੱਖੇ ਹਨ ਪਰ ਉਹ ਪੂਰੇ ਨਹੀਂ ਹਨ।
ਇਹ ਵੀ ਪੜ੍ਹੋ: ਚੰਡੀਗੜ੍ਹ ਦੀ ਸੇਜਲ ਗੁਪਤਾ ਬਣੀ ਮਿਸ ਟੀਨ ਇੰਟਰਨੈਸ਼ਨਲ ਇੰਡੀਆ 2023
ਇਸ ਲਈ ਉਨ੍ਹਾਂ ਨੂੰ 26 ਅਪ੍ਰੈਲ ਦਿਨ ਬੁੱਧਵਾਰ ਨੂੰ ਮੁੜ ਤੋਂ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋੜੀਂਦੇ ਦਸਤਾਵੇਜ਼ ਪੂਰੇ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਧਰ ਵਿਜੀਲੈਂਸ ਸਾਹਮਣੇ ਲਗਭਗ 4 ਘੰਟੇ ਦੀ ਪੇਸ਼ੀ ਮਗਰੋਂ ਬਾਹਰ ਆਏ ਸਾਬਕਾ ਵਿਧਾਇਕ ਨੇ ਨੇ ਕਿਹਾ ਕਿ ਅਸੀਂ ਵਿਜੀਲੈਂਸ ਨੂੰ ਪੂਰਾ ਸਮਰਥਨ ਦੇ ਰਹੇ ਹਾਂ।