ਫ਼ਾਜ਼ਿਲਕਾ: ਘਪਲਾ ਕਰਨ ਵਾਲੇ ਦੋ ਪਿੰਡਾਂ ਦੇ ਸਰਪੰਚ ਮੁਅੱਤਲ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦਿਤੀ ਜਾਣਕਾਰੀ
ਫਾਜ਼ਿਲਕਾ: ਪੰਚਾਇਤ ਵਿਭਾਗ ਨੇ ਲਗਾਤਾਰ ਮਿਲ ਰਹੀਆਂ ਘਪਲੇ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਫਾਜ਼ਿਲਕਾ ਜ਼ਿਲ੍ਹੇ ਵਿਚ ਦੋ ਪਿੰਡਾਂ ਦੇ ਸਰਪੰਚਾਂ ਨੂੰ ਮੁਅੱਤਲ ਕਰ ਦਿੱਤਾ ਹੈ। ਵਿਭਾਗ ਵਲੋਂ ਪਿੰਡਾਂ ਵਿਚ ਹੋਏ ਵਿਕਾਸ ਕਾਰਜਾਂ ਅਤੇ ਗ੍ਰਾਂਟਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਸਰਪੰਚਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਐਪਲ ਦੇ CEO ਟਿਮ ਕੁੱਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ, ਟਵੀਟ ਕਰ ਜਤਾਈ ਖੁਸ਼ੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਤੋਂ ਵਿਧਾਇਕ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਫਾਜ਼ਿਲਕਾ ਦੇ 2 ਪਿੰਡਾਂ ਦੇ ਸਰਪੰਚ ਮੁਅੱਤਲ ਕੀਤੇ ਜਾ ਚੁੱਕੇ ਹਨ। ਜਿਨ੍ਹਾਂ ਵਿਚ ਪਿੰਡ ਬਕੈਨ ਵਾਲਾ ਅਤੇ ਬਾਂਡੀਵਾਲਾ ਸ਼ਾਮਲ ਹੈ। ਵਿਭਾਗ ਨੇ ਬਕੈਨ ਵਾਲਾ ਦੇ ਸਰਪੰਚ ਸੁਖਦੇਵ ਸਿੰਘ ਅਤੇ ਸਰਪੰਚ ਬਾਂਡੀਵਾਲਾ ਦੇ ਸਰਪੰਚ ਗੁਰਜੀਤ ਸਿੰਘ ਨੂੰ ਮੁਅੱਤਲ ਕੀਤਾ ਹੈ। ਵਿਧਾਇਕ ਦਾ ਕਹਿਣਾ ਹੈ ਕਿ ਇਕ ਹੋਰ ਪਿੰਡ ਵੱਲੇਸ਼ਾਹ ਉਤਾੜ ਵਿਚ ਲੱਖਾਂ ਰੁਪਏ ਦੇ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।