ਪੰਜਾਬ ਵਿੱਚ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ 15 ਮਈ ਤੋਂ ਹੋਣਗੀਆਂ ਸ਼ੁਰੂ

ਏਜੰਸੀ

ਖ਼ਬਰਾਂ, ਪੰਜਾਬ

ਸਿੱਧੇ ਭੇਜੀਆਂ ਗਈਆਂ ਅਰਜ਼ੀਆਂ ਕਿਸੇ ਵੀ ਹਾਲਤ ਵਿਚ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ

photo

 

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਹਾਇਕ ਕਮਿਸ਼ਨਰ, ਵਧੀਕ ਸਹਾਇਕ ਕਮਿਸ਼ਨਰ, ਤਹਿਸੀਲਦਾਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 15 ਤੋਂ 19 ਮਈ, 2023 ਤੱਕ ਕਰਵਾਈ ਜਾਵੇਗੀ।

ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿਚ ਬੈਠਣਾ ਚਾਹੁੰਦੇ ਹਨ, ਉਹ 28 ਅਪ੍ਰੈਲ ਤੱਕ ਆਪਣੇ-ਆਪਣੇ ਵਿਭਾਗਾਂ ਰਾਹੀਂ ਸਕੱਤਰ, ਪ੍ਰਸੋਨਲ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ, ਪੰਜਾਬ ਸਿਵਲ ਸਕੱਤਰੇਤ ਨੂੰ ਭੇਜ ਸਕਦੇ ਹਨ। ਸਿੱਧੇ ਭੇਜੀਆਂ ਗਈਆਂ ਅਰਜ਼ੀਆਂ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।