ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠ ਦਬ ਕੇ 80 ਸਾਲਾ ਬਜ਼ੁਰਗ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਾਦਸੇ ਸਮੇਂ ਬਜ਼ੁਰਗ ਘਰ ਵਿਚ ਸੀ ਇਕੱਲਾ

photo

 

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਮਲੋਟ 'ਚ ਮੀਂਹ ਕਾਰਨ ਮਕਾਨ ਦੀ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬਣ ਨਾਲ 80 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਹਾਦਸੇ ਸਮੇਂ ਮ੍ਰਿਤਕ ਘਰ 'ਚ ਇਕੱਲਾ ਸੀ। ਜਦੋਂ ਕਿ ਪਤਨੀ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਸ਼ਰਾਬ ਨੂੰ ਹੱਥ ਨਾ ਲਾਉਣ ਵਾਲਿਆਂ ਦਾ ਵੀ ਹੋ ਰਿਹਾ ਲੀਵਰ ਖਰਾਬ

ਜਾਣਕਾਰੀ ਮੁਤਾਬਕ ਮੰਗਲਵਾਰ ਰਾਤ ਤੂਫਾਨ ਦੇ ਨਾਲ-ਨਾਲ ਭਾਰੀ ਮੀਂਹ ਵੀ ਪਿਆ। ਜਿਸ ਕਾਰਨ ਬੁੱਧਵਾਰ ਸਵੇਰੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 80 ਸਾਲਾ ਜੋਗਿੰਦਰ ਸਿੰਘ ਦੀ ਛੱਤ ਡਿੱਗ ਗਈ। ਜਿਸ ਤਹਿਤ ਜੋਗਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚੇ ਅਤੇ ਬਜ਼ੁਰਗ ਨੂੰ ਮਲਬੇ ਹੇਠੋਂ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਜੋਗਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਦਾ ਦਿਹਾਂਤ

ਹਾਦਸੇ ਸਮੇਂ ਮ੍ਰਿਤਕ ਘਰ 'ਚ ਇਕੱਲਾ ਸੀ। ਪਤਨੀ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ। ਜਦਕਿ ਮ੍ਰਿਤਕ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਬੱਚਿਆਂ ਨੂੰ ਪਿਤਾ ਦੀ ਮੌਤ ਦੀ ਸੂਚਨਾ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਾਦਸੇ ਤੋਂ ਬਾਅਦ ਪਤਨੀ ਫੁੱਟ-ਫੁੱਟ ਕੇ ਰੋ ਰਹੀ ਹੈ। ਦੂਜੇ ਪਾਸੇ ਪੁਲਿਸ ਨੇ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।