Punjab Weather Update: ਪੰਜਾਬ ਵਿਚ ਭਾਰੀ ਮੀਂਹ ਨਾਲ ਹੋ ਰਹੀ ਗੜੇਮਾਰੀ, ਦਿਨ ਵਿਚ ਹੀ ਛਾ ਗਏ ਕਾਲੇ ਬੱਦਲ, ਵੀਡੀਓ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Weather Update: ਕਿਸਾਨਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ

Punjab Weather Update News in punjabi

Punjab Weather Update News in punjabi : ਪੰਜਾਬ ਵਿਚ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਕਈ ਇਲਾਕਿਆਂ ਵਿਚ ਭਾਰੀ ਗੜੇਮਾਰੀ ਦੇ ਨਾਲ ਮੀਂਹ ਪੈ ਰਿਹਾ ਹੈ। ਅੱਜ ਸਵੇਰ ਤੋਂ ਹੀ ਕਈ ਥਾਈਂ ਬੱਦਲ ਛਾਏ ਹੋਏ ਸਨ, ਕਈ ਥਾਈਂ ਬੂੰਦਾਂਬਾਂਦੀ ਵੀ ਦੇਖਣ ਨੂੰ ਮਿਲੀ ਪਰ ਫਿਰ ਤੋਂ ਸੂਰਜ ਨਿਕਲ ਆਇਆ।

ਇਹ ਵੀ ਪੜ੍ਹੋ: Sri Muktsar Sahib News: ਨਾਜਾਇਜ਼ ਸਬੰਧਾਂ ਕਰਕੇ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ  

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 15-16 ਤਰੀਕ ਨੂੰ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਸੀ। ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਲ਼ਈ ਨਵੀਂ ਮੁਸੀਬਤ ਖੜੀ ਕਰ ਦਿਤੀ ਹੈ। ਕਿਸਾਨਾਂ ਦੀ ਫਸਲ ਪੱਕ ਕੇ ਤਿਆਰ ਖੜੀ ਹੈ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਮੀਂਹ ਤੇ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Nandala Saikiran News: ਬੀੜੀਆਂ ਬਣਾਉਣ ਵਾਲੀ ਮਾਂ ਦਾ ਪੁੱਤ ਬਣਿਆ IAS ਅਫਸਰ, ਬਿਨ੍ਹਾਂ ਕੋਚਿੰਗ ਲਏ ਹਾਸਲ ਕੀਤੀ ਸਫਲਤਾ

ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਟਿਆਲਾ ਵਿਚ ਤੂਫਾਨ ਆਉਣ ਦੀ ਸੰਭਾਵਨਾ ਹੈ। ਲੁਧਿਆਣਾ ਵਿਚ ਬੱਦਲਵਾਈ ਰਹੇਗੀ। 20 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਐੱਸਬੀਐੱਸ ਨਗਰ, ਰੂਪਨਗਰ, ਪਟਿਆਲਾ ਤੇ ਸੰਗਰੂਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਪੱਛਮੀ ਮਾਲਵੇ ਵਿਚ 20 ਅਪ੍ਰੈਲ ਨੂੰ ਮੌਸਮ ਸਾਫ ਰਹੇਗਾ। ਤਾਪਮਾਨ ਵਿਚ 1 ਡਿਗਰੀ ਗਿਰਾਵਟ ਆਏਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjab Weather Update News in punjabi, stay tuned to Rozana Spokesman)