Pathankot Accident News: ਸ੍ਰੀਨਗਰ ਘੁੰਮਣ ਜਾ ਰਹੇ ਦੋਸਤਾਂ ਦੀ ਕਾਰ ਦਾ ਪਠਾਨਕੋਟ ਨੇੜੇ ਹੋਇਆ ਐਕਸੀਡੈਂਟ, ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Pathankot Accident News: ਚਾਰ ਦੀ ਹਾਲਤ ਗੰਭੀਰ

Pathankot Accident News in punjabi

ਸੁਜਾਨਪੁਰ/ਮਾਧੋਪੁਰ : ਦਿੱਲੀ ਤੋਂ ਸ੍ਰੀਨਗਰ ਘੁੰਮਣ ਜਾ ਰਹੇ ਨੌਜਵਾਨਾਂ ਦੀ ਕਾਰ ਮਾਧੋਪੁਰ ’ਚ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਦਾ ਸੰਤੁਲਨ ਵਿਗੜਨ ਕਾਰਨ ਹਾਦਸਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਤੇ ਚਾਰ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਸੁਸ਼ੀਲ ਕੁਮਾਰ ਤੇ ਨਰੇਸ਼ ਕੁਮਾਰ ਵਾਸੀ ਦਿੱਲੀ ਵਜੋਂ ਹੋਈ ਹੈ।

ਗੰਭੀਰ ਜ਼ਖ਼ਮੀਆਂ ਦੀ ਸੂਚੀ ’ਚ ਚਾਰ ਨੌਜਵਾਨ ਸ਼ਾਮਲ ਹਨ। ਸੁਜਾਨਪੁਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਸਥਾਨਕ ਲੋਕਾਂ ਨੇ ਜਦੋਂ ਨੌਜਵਾਨਾਂ ਨੂੰ ਬਾਹਰ ਕਢਿਆ ਤਾਂ ਉਹ ਮੌਕੇ ’ਤੇ ਹੀ ਦਮ ਤੋੜ ਚੁੱਕੇ ਸਨ ਜਦਕਿ ਜ਼ਖ਼ਮੀਆਂ ਨੂੰ ਪਠਾਨਕੋਟ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ। ਹਾਦਸੇ ਪਿੱਛੇ ਕਾਰਨ ਦੇ ਤੌਰ ’ਤੇ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਡਰਾਈਵਰ ਨੂੰ ਨੀਂਦ ਆਉਣ ਕਾਰਨ ਇਹ ਹਾਦਸਾ ਹੋਇਆ, ਜਿਸ ਨਾਲ ਕਾਰ ਦਾ ਸੰਤੁਲਨ ਵਿਗੜਿਆ ਤੇ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।