ਪੰਜਾਬ ਵਿਚ ਲੋਕ ਸਭਾ ਉਮੀਦਵਾਰਾਂ ਸਮੇਤ ਕਈ ਸਿਆਸੀ ਆਗੂਆਂ ਨੇ ਪਾਈ ਵੋਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਸਮੇਤ ਕਈ ਸਿਆਸੀ ਆਗੂਆਂ ਨੇ ਵੋਟ ਪਾਈ।

Candidates and politicians cast their votes

ਪੰਜਾਬ: ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੌਰਾਨ ਪੰਜਾਬ ਸਮੇਤ ਕਈ ਸੂਬਿਆਂ ਵਿਚ ਵੋਟਿੰਗ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਸਮੇਤ ਕਈ ਸਿਆਸੀ ਆਗੂਆਂ ਨੇ ਵੋਟ ਪਾਈ। ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਖਰੜ ਵਿਖੇ ਅਪਣੀ ਵੋਟ ਦਾ ਇਸਤੇਮਾਲ ਕੀਤਾ। ਚਰਨਜੀਤ ਸਿੰਘ ਚੰਨੀ ਅਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੋਲਿੰਗ ਬੂਥ ਪਹੁੰਚੇ।

ਹਰਪਾਲ ਸਿੰਘ ਚੀਮਾ ਨੇ ਵੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਅਪਣੇ ਪਿੰਡ ਚੀਮਾ ਵਿਚ ਅਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ। ਇਸ ਦੌਰਾਨ ਉਹਨਾਂ ਨੇ ਲੋਕਾਂ ਨੂੰ ਵਧ-ਚੜ੍ਹ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ। ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਵੋਟ ਨਹੀਂ ਪਾ ਸਕੇ।

ਦੀਨਾਨਗਰ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਵੀ ਅਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ। ਇਸ ਸਮੇਂ ਗੁਰਦਾਸਪੁਰ ਤੋਂ ਉਮੀਦਵਾਰ ਸੁਨੀਲ ਜਾਖੜ ਵੀ ਉਹਨਾਂ ਨਾਲ ਮੌਜੂਦ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਢੀਂਡਸਾ ਨੇ ਵੀ ਅਪਣੇ ਜੱਦੀ ਪਿੰਡ ਵਿਚ ਅਪਣੇ ਪੂਰੇ ਪਰਿਵਾਰ ਨਾਲ ਵੋਟ ਹੱਕ ਦੀ ਵਰਤੋਂ ਕੀਤੀ।

ਇਸੇ ਤਰ੍ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਲੰਬੀ ਵਿਖੇ ਅਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ। ਇਸ ਦੌਰਾਨ ਉਹਨਾਂ ਕਿਹਾ ਕਿ ਡੈਮੋਕ੍ਰੇਸੀ ਨੂੰ ਲੋਕ ਚੰਗੀ ਤਰ੍ਹਾਂ ਜਾਣਦੇ ਹਨ। ਉਹਨਾਂ ਨੇ ਅਪਣੇ ਇਲਾਕੇ ਦੇ ਲੋਕਾਂ ‘ਤੇ ਭਰੋਸਾ ਵੀ ਜਤਾਇਆ। ਇਸਦੇ ਨਾਲ ਹੀ ਬਾਦਲ ਪਰਿਵਾਰ ਦੇ ਹੋਰ ਮੈਂਬਰਾਂ ਨੇ ਵੀ ਵੋਟ ਪਾਈ ਜਿਸ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਦੀਆਂ ਧੀਆਂ ਵੀ ਸ਼ਾਮਿਲ ਸਨ।

ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਵੀ ਹਲਕੇ ਦੇ ਵੱਖ ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਦੇ ਨਜ਼ਰ ਆਏ। ਲੁਧਿਆਣਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਹੇਸ਼ ਇੰਦਰ ਗਰੇਵਾਲ ਨੇ ਵੀ ਅਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ। ਇਸਦੇ ਨਾਲ ਹੀ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਅਪਣੀ ਪਤਨੀ ਨਾਲ ਵੋਟ ਅੰਮ੍ਰਿਤਸਰ ਵਿਖੇ ਵੋਟ ਪਾਈ।