Covid 19 : ਪੰਜਾਬ 'ਚ ਕਰੋਨਾ ਦੇ ਕੇਸਾਂ ਦਾ ਅੰਕੜਾ 2000 ਤੋਂ ਪਾਰ, 38 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਲੌਕਡਾਊਨ ਦੇ ਬਾਵਜੂਦ ਵੀ ਕਰੋਨਾ ਵਾਇਰਸ ਦਾ ਕਹਿਰ ਜ਼ਾਰੀ ਹੈ ਆਏ ਦਿਨ ਇੱਥੇ ਕਰੋਨਾ ਵਾਇਰਸ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ

Corona Virus

ਚੰਡੀਗੜ੍ਹ : ਪੰਜਾਬ ਵਿਚ ਲੌਕਡਾਊਨ ਦੇ ਬਾਵਜੂਦ ਵੀ ਕਰੋਨਾ ਵਾਇਰਸ ਦਾ ਕਹਿਰ ਜ਼ਾਰੀ ਹੈ ਆਏ ਦਿਨ ਇੱਥੇ ਕਰੋਨਾ ਵਾਇਰਸ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਤੋਂ ਬਾਅਦ ਹੁਣ ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 2000 ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਇਸ ਤੋਂ ਇਲਾਵਾ ਇੱਥੇ ਹੁਣ ਤੱਕ 38 ਲੋਕਾਂ ਦੀ ਇਸ ਖਤਰਨਾਕ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਅੱਜ ਕਰੋਨਾ ਵਾਇਰਸ ਦੇ ਲੁਧਿਆਣਾ ਤੋਂ 19 ਨਵੇਂ ਕੇਸ ਦਰਜ਼ ਹੋਏ, ਉੱਥੇ ਹੀ ਗੁਰਦਾਸਪੁਰ ਵਿਚੋਂ 1 ਅਤੇ 2 ਕੇਸ ਪਟਿਆਲਾ ਤੋਂ ਵੀ ਸਾਹਮਣੇ ਆਏ। ਇਨ੍ਹਾਂ ਮਰੀਜ਼ਾਂ ਦੀ ਟ੍ਰੈਵਲ ਹਿਸਟਰੀ ਮਹਾਂਰਾਸ਼ਟਰ ਦੀ ਸੀ। ਉੱਥੇ ਹੀ ਅੱਜ ਪਠਾਨਕੋਰਟ ਦੇ ਇਕ ਕਰੋਨਾ ਪੌਜਟਿਵ ਮਰੀਜ਼ ਦੀ ਮੌਤ ਹੋ ਚੁੱਕੀ ਹੈ

ਅਤੇ ਅੱਜ 95 ਲੋਕਾਂ ਨੇ ਕਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਜ਼ਿਕਰ ਯੋਗ ਹੈ ਕਿ ਸੂਬੇ ਵਿਚ ਲੌਕਡਾਊਨ ਦਾ ਚੋਥਾ ਪੜਾਅ ਸ਼ੁਰੂ ਹੋ ਗਿਆ ਹੈ ਜਿਸ ਨੂੰ 31 ਮਈ ਤੱਕ ਲਾਗੂ ਕੀਤਾ ਹੈ। ਅਰਥਵਿਵਸਥਾ ਨੂੰ ਮੁੜ ਪਟੜੀ ਤੇ ਲਿਆਉਂਣ ਲਈ ਇਸ ਲੌਕਡਾਊਨ ਵਿਚ ਕੁਝ ਛੂਟਾਂ ਵੀ

ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਭਾਵੇਂ ਕਿ ਕਰੋਨਾ ਵਾਇਰਸ ਦੀ ਵੈਕਸੀਨ ਤਿਆਰ ਕਰਨ ਦੇ ਲਈ ਦੁਨੀਆਂ ਦੇ ਵੱਡੇ-ਵੱਡੇ ਵਿਗਿਆਨੀ ਅਤੇ ਡਾਕਟਰ ਦਿਨ-ਰਾਤ ਲੱਗੇ ਹੋਏ ਹਨ, ਪਰ ਹਾਲੇ ਤੱਕ ਕਿਸੇ ਵੀ ਦੇਸ਼ ਨੂੰ ਇਸ ਵਿਚ ਸਫ਼ਲਤਾ ਨਹੀਂ ਮਿਲ ਸਕੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।