ਕੋਰੋਨਾ ਰਿਪੋਰਟਾਂ ਨੈਗੇਟਿਵ ਆਉਣ ਉਪਰੰਤ 1600 ਤੋਂ ਵੱਧ ਲੋਕਾਂ ਨੂੰ ਭੇਜਿਆ ਗਿਆ ਘਰ : ਡੀ.ਸੀ.

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ, ਦੂਜੇ ਰਾਜਾਂ ਤੋਂ ਪਰਤੀ ਲੇਬਰ, ਕੰਬਾਇਨ ਡਰਾਈਵਰ ਆਦਿ 1800 ਤੋਂ ਵੱਧ ਲੋਕਾਂ ਨੂੰ ਰਖਿਆ ਗਿਆ ਸੀ

File

ਫਰੀਦਕੋਟ- ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਸਬ ਡਵੀਜ਼ਨਾਂ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ, ਕੇਂਦਰ ਅਤੇ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਦੂਜੇ ਸੂਬਿਆਂ ਤੋਂ ਵਾਪਸ ਆਉਣ ਵਾਲੇ ਜ਼ਿਲ੍ਹੇ ਦੇ ਲੋਕਾਂ ਲਈ 30 ਤੋਂ ਜ਼ਿਆਦਾ ਇਕਾਂਤਵਾਸ ਕੇਂਦਰ ਬਣਾਏ ਗਏ ਸਨ।

ਜਿੱਥੇ ਕਿ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ, ਦੂਜੇ ਰਾਜਾਂ ਤੋਂ ਪਰਤੀ ਲੇਬਰ, ਕੰਬਾਇਨ ਡਰਾਈਵਰ ਆਦਿ 1800 ਤੋਂ ਵੱਧ ਲੋਕਾਂ ਨੂੰ ਰਖਿਆ ਗਿਆ ਸੀ। ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਕੋਰੋਨਾ ਜਾਂਚ ਲਈ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜੰਗੀ ਪੱਧਰ 'ਤੇ ਸੈਂਪਲਿੰਗ ਕੀਤੀ ਗਈ

ਜਿਵੇਂ-ਜਿਵੇਂ ਉਪਰੋਕਤ ਲੋਕਾਂ ਦਾ ਇਕਾਂਤਵਾਸ ਦਾ ਸਮਾਂ 14 ਦਿਨ ਪੂਰਾ ਹੁੰਦਾ ਗਿਆ ਅਤੇ ਇਨ੍ਹਾ ਦੇ ਸੈਂਪਲਿੰਗ ਰਿਪੋਰਟ ਨੈਗਟਿਵ ਆਉਣ ਉਪਰੰਤ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਤੱਕ 1600 ਤੋਂ ਵੱਧ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਲਈ ਭੇਜ ਦਿੱਤਾ ਗਿਆ ਹੈ

ਅਤੇ ਇਨ੍ਹਾਂ ਨੂੰ ਹੁਣ 14 ਦਿਨ ਆਪਣੇ ਘਰ ਵਿੱਚ ਹੀ ਰਹਿਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਕੋਰੋਨਾ ਵਰਗੀ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਘਰ ਜਾਣ ਵਾਲੇ ਸ਼ਰਧਾਲੂ, ਮਜ਼ਦੂਰ, ਕੰਬਾਇਨ ਡਰਾਈਵਰ ਪੂਰੀ ਤਰ੍ਹਾਂ ਸਿਹਤਯਾਬ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਤੱਕ ਜਿਲ੍ਹੇ ਵਿੱਚ ਕੋਰੋਨਾ ਦੇ ਕੁੱਲ 62 ਕੇਸ ਸਾਹਮਣੇ ਆਏ ਹਨ, ਜਿੰਨਾ ਵਿਚੋਂ 44 ਲੋਕ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।