ਆਮ ਆਦਮੀ ਪਾਰਟੀ ਨੂੰ ਮਿਲੀ ਮਜਬੂਤੀ, ਭਾਜਪਾ ਅਤੇ ਅਕਾਲੀ ਦਲ ਬਾਦਲ ਦੇ ਆਗੂ ਪਾਰਟੀ ਵਿਚ ਸਾਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇਸ ਦੇ ਆਮ ਲੋਕਾਂ ਦੀ ਪਾਰਟੀ ਹੈ ਨਾ ਕਿ ਧਨਾਢਾਂ ਦੀ: ਮੀਤ ਹੇਅਰ

Aam Aadmi Party gains strength

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਰਿਵਾਰ ਵਿੱਚ ਹੋਰ ਵਾਧਾ ਹੋਇਆ ਜਦੋਂ ਭਾਜਪਾ ਅਤੇ ਅਕਾਲੀ ਦਲ ਬਾਦਲ ਦੇ ਆਗੂ ਪਾਰਟੀ ਵਿੱਚ ਸਾਮਲ ਹੋ ਗਏ। ਆਪ ਦੇ ਮੁੱਖ ਦਫਤਰ ਚੰਡੀਗੜ ਵਿਖੇ ਪੰਜਾਬ ਵਿਧਾਨ ’ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਆਪ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਨੇ ਇਹਨਾਂ ਆਗੂਆਂ ਦਾ ਪਾਰਟੀ ’ਚ ਸਵਾਗਤ ਕੀਤਾ।

ਸਰਬਜੀਤ ਕੌਰ ਮਣੂੰਕੇ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਪੀੜਤ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਤਰਾਂ ਦੀ ਸਹੂਲਤ ਅਤੇ ਇਲਾਜ ਦੇਣ ਲਈ ਦਿਨ ਰਾਤ ਕੰਮ ਕਰ ਰਹੇ ਹਨ। ਕੇਜਰੀਵਾਲ ਨੇ ਦੁਕਾਨਦਾਰਾਂ, ਟੈਕਸੀ, ਆਟੋ ਚਾਲਕਾਂ ਸਮੇਤ ਆਮ ਮਜਦੂਰਾਂ ਨੂੰ ਵਿੱਤੀ ਸਹਾਇਤਾ ਅਤੇ ਰਾਸਣ ਉਪਲੱਬਧ ਕਰਵਾਇਆ ਹੈ।

ਉਹਨਾਂ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ, ਕਿਉਂਕਿ ਪੰਜਾਬ ਦੇ ਲੋਕ ਰੇਤ ਮਾਫੀਆ, ਸਰਾਬ ਮਾਫੀਆ, ਟਰਾਂਸਪੋਰਟ ਮਾਫੀਆ ਸਮੇਤ ਕੇਬਲ ਮਾਫੀਆ ਤੋਂ ਪ੍ਰਸਾਨ ਹੋ ਚੁਕੇ ਹਨ ਅਤੇ ਉਹ ਇਸ ਮਾਫੀਆ ਰਾਜ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ। 

ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ ਦੇ ਆਮ ਲੋਕਾਂ ਦੀ ਪਾਰਟੀ ਹੈ, ਨਾ ਕਿ ਧਨਾਡਾਂ ਦੀ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਆਮ ਲੋਕਾਂ ਲਈ ਹੀ ਨੀਤੀਆਂ ਬਣਾਉਂਦੀ ਹੈ। ਇਸ ਲਈ ਪੰਜਾਬ ਦੇ ਆਮ ਲੋਕ ਪਾਰਟੀ ਨਾ ਜੁੜ ਰਹੇ ਹਨ ਅਤੇ ਹਰ ਦਿਨ ਆਮ ਆਦਮੀ ਪਾਰਟੀ ਦਾ ਕਾਫਲਾ ਵੱਧਦਾ ਹੀ ਜਾ ਰਿਹਾ ਹੈ। ਸਰਬਜੀਤ ਕੌਰ ਮਣੂੰਕੇ ਨੇ ਦੱਸਿਆ ਕਿ ਜਲੰਧਰ ਤੋਂ ਯੂਥ ਅਕਾਲੀ ਦਲ ਮੁਸਲਿਮ ਵਿੰਗ ਦੇ ਜਲਿਾ ਪ੍ਰਧਾਨ ਜਨਾਬ ਅਬਦੁਲ ਬਾਰੀ ਸਲਮਾਨੀ, ਅਬਦੁਲ ਕਿਊਮ ਸਲਮਾਨੀ ਅਤੇ ਸੋਨੂ ਸਲਮਾਨੀ ਨੇ ਆਮ ਆਦਮੀ ਪਾਰਟੀ ਦੇ ਪਰਿਵਾਰ ’ਚ ਸਮੂਲੀਅਤ ਕੀਤੀ ਹੈ।

ਇਸੇ ਤਰਾਂ ਜਲੰਧਰ ਤੋਂ ਹੀ ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਅਤੇ ‘ਮਿਸਨ ਮੋਦੀ ਅਗੇਨ ਪੀ.ਐਮ 2019’ ਕੰਪੇਨ ਦੇ ਇੰਚਾਰਜ ਗੁਰਵਿੰਦਰ ਸਿੰਘ ਵੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਹਨ।  ਉਹਨਾਂ ਕਿਹਾ ਕਿ ਪਾਰਟੀ ’ਚ ਸਾਮਲ ਹੋਏ ਆਗੂਆਂ ਨੇ ਹਰ ਤਰਾਂ ਆਪ ਦਾ ਸਾਥ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ।