ਫਾਜ਼ਿਲਕਾ 'ਚ 2 ਨਸ਼ਾ ਤਸਕਰ 20 ਕਿਲੋ ਭੁੱਕੀ ਸਮੇਤ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

NDPS ਤਹਿਤ ਕੇਸ ਦਰਜ

photo

 

ਫਾਜ਼ਿਲਕਾ: ਫਾਜ਼ਿਲਕਾ ਸ਼ਹਿਰ ਦੇ ਥਾਣਾ ਵੈਰੋਕੇ ਦੀ ਪੁਲਿਸ ਨੇ 20 ਕਿਲੋ ਭੁੱਕੀ ਸਮੇਤ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਖਿਲਾਫ਼ ਪੁਲਿਸ ਨੇ ਐਨਡੀਪੀਐਸ ਐਕਟ ਦੀ ਧਾਰਾ 15, 61, 85 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਆਯੂਸ਼ਮਾਨ ਖੁਰਾਨਾ ਦੇ ਪਿਤਾ ਪੀ ਖੁਰਾਨਾ ਦਾ ਦਿਹਾਂਤ

ਜਾਂਚ ਅਧਿਕਾਰੀ ਹਰਮੀਤ ਲਾਲ ਨੇ ਦੱਸਿਆ ਕਿ ਉਹ ਸਾਥੀ ਮੁਲਾਜ਼ਮਾਂ ਸਮੇਤ ਦਾਣਾ ਮੰਡੀ ਵੈਰੋਕੇ ਨੇੜੇ ਮੌਜੂਦ ਸੀ। ਦੋ ਵਿਅਕਤੀ ਪਲਾਸਟਿਕ ਦੇ ਬੰਡਲ ਵਿਚ ਕੋਈ ਚੀਜ਼ ਲੈ ਕੇ ਇਕ ਦਰੱਖਤ ਹੇਠਾਂ ਖੜ੍ਹੇ ਸਨ। ਪੁਲਿਸ ਪਾਰਟੀ ਨੂੰ ਦੇਖ ਕੇ ਦੋਵੇਂ ਭੱਜਣ ਲੱਗੇ, ਜਿਨ੍ਹਾਂ ਸਾਰਿਆਂ ਨੂੰ ਐਸਐਚਓ ਸਤਪਾਲ ਅਤੇ ਪੁਲਿਸ ਮੁਲਾਜ਼ਮਾਂ ਨੇ ਕਾਬੂ ਕਰ ਲਿਆ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਅੰਤਰਰਾਸ਼ਟਰੀ ਸਮੱਗਲਰ ਕੋਲੋਂ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ  

ਦੋਵਾਂ ਮੁਲਜ਼ਮਾਂ ਕੋਲੋਂ 20 ਕਿਲੋ ਭੁੱਕੀ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਬਲਵੀਰ ਸਿੰਘ ਉਰਫ ਬੀਰਾ ਪੁੱਤਰ ਜੱਗਾ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਚੱਕ ਬਲੋਚਾ ਉਰਫ ਮਹਾਲਮ ਅਤੇ ਕੁਲਵੰਤ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਚੱਕ ਅਰਨੀਵਾਲਾ ਉਰਫ ਕੱਟੀਆਂਵਾਲਾ ਵਜੋਂ ਹੋਈ ਹੈ।