ਅੰਮ੍ਰਿਤਸਰ 'ਚ ਅੰਤਰਰਾਸ਼ਟਰੀ ਸਮੱਗਲਰ ਕੋਲੋਂ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਰੋਨ ਰਾਹੀਂ ਪਾਕਿਸਤਾਨ ਤੋਂ ਲਿਆਉਂਦਾ ਸੀ ਖੇਪ

photo

 

ਅੰਮ੍ਰਿਤਸਰ  : ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਪੁਲਿਸ ਟੀਮ ਅਤੇ ਸੀ.ਆਈ.ਏ ਸਟਾਫ਼ ਵਲੋਂ ਸਾਂਝੇ ਤੌਰ 'ਤੇ ਚਲਾਈ ਗਈ ਮੁਹਿੰਮ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਕੋਲੋਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। 

 ਇਹ ਵੀ ਪੜ੍ਹੋ: ਚੀਨ 'ਚ ਚੱਟਾਨ ਤੋਂ ਹੇਠਾਂ ਡਿੱਗੀ ਬੱਸ, 11 ਲੋਕਾਂ ਦੀ ਹੋਈ ਦਰਦਨਾਕ ਮੌਤ

ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ ਕਿਲੋ 600 ਗ੍ਰਾਮ ਹੈਰੋਇਨ, ਇਕ ਕਿਲੋ 950 ਗ੍ਰਾਮ ਨਸ਼ੀਲਾ ਪਾਊਡਰ, ਸੱਤ ਲੱਖ 40 ਹਜ਼ਾਰ ਰੁਪਏ ਦੇ ਨਸ਼ੀਲੇ ਪਦਾਰਥ, ਇਕ ਪਿਸਤੌਲ 32 ਬੋਰ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਪਾਕਿਸਤਾਨ ਵਿਚ ਬੈਠੇ ਤਸਕਰਾਂ ਦੇ ਸੰਪਰਕ ਵਿਚ ਸਨ ਅਤੇ ਉਹ ਡਰੋਨ ਰਾਹੀਂ ਹੈਰੋਇਨ ਦੀ ਖੇਪ ਭਾਰਤ ਪਹੁੰਚਾਉਂਦੇ ਸਨ। ਉਹਨਾਂ ਨੇ ਘਰਿੰਡਾ ਨੇੜੇ ਪਿੰਡ ਭੋਪਾਲ ਤੋਂ ਡਰੋਨ ਰਾਹੀਂ ਉਕਤ ਹੈਰੋਇਨ ਦੀ ਖੇਪ ਮੰਗਵਾਈ ਸੀ। 

 ਇਹ ਵੀ ਪੜ੍ਹੋ: ਅਬੋਹਰ 'ਚ 18 ਗ੍ਰਾਮ ਹੈਰੋਇਨ ਤੇ 14.5 ਹਜ਼ਾਰ ਨਸ਼ੀਲੇ ਪਦਾਰਥਾਂ ਸਮੇਤ 2 ਨਸ਼ਾ ਤਸਕਰ ਕਾਬੂ

ਦੋਸ਼ੀ ਜੋਬਨਜੀਤ ਸਿੰਘ ਨੂੰ 16 ਮਈ ਨੂੰ ਏ.ਐਸ.ਆਈ ਮਨਜਿੰਦਰ ਸਿੰਘ, ਅੰਮ੍ਰਿਤਸਰ ਪੁਲਿਸ ਟੀਮ ਨੇ ਆਪਣੇ ਸਾਥੀ ਸਮੇਤ ਗਸ਼ਤ ਦੌਰਾਨ ਕਾਬੂ ਕੀਤਾ ਸੀ ਅਤੇ ਉਹਨਾਂ ਦੇ ਕਬਜ਼ੇ 'ਚੋਂ 200 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਕਤ ਬਰਾਮਦਗੀ ਉਸ ਦੇ ਦੋਸਤ ਦੇ ਘਰ ਪਿੰਡ ਚੀਮਾ ਕਲਾਂ, ਜ਼ਿਲ੍ਹਾ ਤਰਨਤਾਰਨ ਤੋਂ ਹੋਈ।