ਇੰਦਰ ਇਕਬਾਲ ਸਿੰਘ ਅਟਵਾਲ ਨੇ ਸੀਨੀਅਰ ਲੀਡਰਸ਼ਿਪ ਨਾਲ ਕੀਤੀ ਮੁਲਾਕਾਤ, ਹਾਰ ਦੇ ਕਾਰਨਾਂ ਬਾਰੇ ਕੀਤੀ ਚਰਚਾ
ਆਉਣ ਵਾਲੇ ਸਮੇਂ ਵਿਚ ਵੀ ਪੰਜਾਬ ਨੂੰ ਅੱਗੇ ਲੈ ਕੇ ਜਾਣ ਲਈ ਕੰਮ ਕਿਵੇਂ ਕਰਵਾਉਣੇ ਹਨ ਇਸ ਬਾਰੇ ਵਿਚਾਰ ਚਰਚਾ ਕੀਤੀ।
File Photo 
 		 		ਜਲੰਧਰ - ਭਾਰਤੀ ਜਨਤਾ ਪਾਰਟੀ ਦੇ ਜਲੰਧਰ ਲੋਕ ਸਭਾ ਚੋਣਾਂ ਲਈ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਉਹਨਾਂ ਨੇ ਇਕ ਵੀਡੀਓ ਜਰੀਏ ਜਾਣਕਾਰੀ ਦਿੱਤੀ ਕਿ ਉਹ ਅੱਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਨ ਇੱਥੇ ਪਹੁੰਚੇ ਸਨ ਕਿ ਉਹਨਾਂ ਨੂੰ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਦੇ ਕੇ ਇੰਨਾ ਮਾਣ ਬਖਸ਼ਿਆ। ਇਸ ਦੇ ਨਾਲ ਹੀ ਇਸ ਵਾਰ ਜੋ ਵੀ ਕਮਜ਼ੋਰੀਆਂ ਰਹੀਆਂ ਉਸ ਬਾਰੇ ਵੀ ਚਰਚਾ ਹੋਈ ਹੈ।
ਉਹਨਾਂ ਕਿਹਾ ਕਿ ਕਈ ਸੀਨੀਅਰ ਲੀਡਰਾਂ ਨੇ ਉਹਨਾਂ ਲਈ ਜਲੰਧਰ ਆ ਕੇ ਪ੍ਰਚਾਰ ਕੀਤਾ ਜਿਸ ਦੇ ਲਈ ਉਹ ਸਭ ਦੇ ਧੰਨਵਾਦੀ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਪੰਜਾਬ ਨੂੰ ਅੱਗੇ ਲੈ ਕੇ ਜਾਣ ਲਈ ਕੰਮ ਕਿਵੇਂ ਕਰਵਾਉਣੇ ਹਨ ਇਸ ਬਾਰੇ ਵਿਚਾਰ ਚਰਚਾ ਕੀਤੀ।