ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਬੋਲੇ ਕੁਲਦੀਪ ਧਾਲੀਵਾਲ, ਸੁੱਖ ਵਿਲਾਸ ਹੋਟਲ ਬਾਰੇ ਵੀ ਦਿੱਤਾ ਵੱਡਾ ਬਿਆਨ

ਏਜੰਸੀ

ਖ਼ਬਰਾਂ, ਪੰਜਾਬ

14 ਮਈ ਤੋਂ ਸਰਕਾਰ ਨੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਫਿਰ ਤੋਂ ਮੁਹਿੰਮ ਸ਼ੁਰੂ ਕਰ ਦਿੱਤੀ ਹੈ

Kuldeep Singh Dhaliwal

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਅੱਜ ਜ਼ਮੀਨਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਪ੍ਰੋਲ ਕਾਨਫਰੰਸ ਕੀਤੀ ਅਤੇ ਜ਼ਮੀਨਾਂ 'ਤੇ ਨਾਜਾਇਜ਼ ਕਰਨ ਵਾਲੇ ਲੋਕਾਂ ਨੂੰ 31 ਮਈ ਤੱਕ ਜ਼ਮੀਨ ਛੱਡਣ ਦੀ ਅਪੀਲ ਕੀਤੀ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ 31 ਮਈ ਤੱਕ ਕਬਜ਼ਾ ਛੱਡਣ ਵਾਲਿਆਂ 'ਤੇ ਕੋਈ ਕਾਰਵਾਈ ਨਹੀਂ ਹੋਵੇਗੀ। ਇੱਥੋਂ ਤੱਕ ਕਿ ਕਿਸੇ ਦਾ ਘਰ ਵੀ ਢਾਹਿਆ ਨਹੀਂ ਜਾਵੇਗਾ ਪਰ 1 ਜੂਨ ਤੋਂ ਕਬਜ਼ਾ ਕਰਨ ਵਾਲਿਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ।

ਕੁਲਦੀਪ ਧਾਲੀਵਾਲ ਨੇ ਦੱਸਿਆ ਕਿ 14 ਮਈ ਤੋਂ ਸਰਕਾਰ ਨੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਫਿਰ ਤੋਂ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਜਿਸ ਦੇ ਤਹਿਤ 304 ਦਿਨਾਂ 'ਚ 469 ਏਕੜ ਜ਼ਮੀਨ ਛੁਡਵਾਈ ਗਈ ਹੈ। ਕੁਲਦੀਪ ਧਾਲੀਵਾਲ ਨੇ 10 ਜੂਨ ਤੱਕ 6 ਹਜ਼ਾਰ ਏਕੜ ਜ਼ਮੀਨ ਛਡਵਾਉਣ ਦਾ ਟੀਚਾ ਮਿੱਥਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਛੁਡਵਾਈ ਗਈ ਜ਼ਮੀਨ ਦੀ ਕੀਮਤ ਕਰੀਬ 2709 ਕਰੋੜ ਰੁਪਏ ਹੈ।

ਇਸ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੰਤਰੀ ਧਾਲੀਵਾਲ ਨੇ ਸੁੱਖ ਵਿਲਾਸ ਹੋਟਲ ਬਾਰੇ ਹਾਸੇ ਭਰੇ ਅੰਦਾਜ਼ 'ਚ ਕਿਹਾ ਕਿ ਦੇਖਦੇ ਜਾਓ, ਕੀ-ਕੀ ਕਰਦੇ ਹਾਂ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੋਟਲ ਨੂੰ ਤੋੜਿਆ ਨਹੀਂ ਜਾਵੇਗਾ, ਕਿਰਾਏ 'ਤੇ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਟਵੀਟ ਕੀਤਾ ਸੀ

ਜਿਸ 'ਚ ਰਸੂਖ਼ਦਾਰ ਲੋਕਾਂ ਜਿਨ੍ਹਾਂ ਨੇ ਪੰਚਾਇਤ, ਸ਼ਾਮਲਾਟ, ਜੰਗਲਾਤ ਵਿਭਾਗ ਅਤੇ ਹੋਰ ਸਰਕਾਰੀ ਜ਼ਮੀਨਾਂ 'ਤੇ ਕਬਜ਼ਾ ਕਰ ਰੱਖਿਆ ਹੈ, ਉਨ੍ਹਾਂ ਨੂੰ ਅਪੀਲ ਕੀਤੀ ਸੀ ਕਿ ਉਹ 31 ਮਈ ਤੱਕ ਆਪਣਾ ਕਬਜ਼ਾ ਖ਼ਾਲੀ ਕਰ ਦੇਣ ਕਿਉਂਕਿ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਪੰਜਾਬ ਸਰਕਾਰ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਮੁਹਿੰਮ ਸ਼ੁਰੂ ਕਰ ਦੇਵੇਗੀ।