ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦਾ ਐਲਾਨ, 169 ਕਾਰਜਕਾਰੀ ਮੈਂਬਰਾਂ ਦੀ ਹੋਈ ਨਿਯੁਕਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਜਪਾ ਦੇ ਸਥਾਈ ਮੈਂਬਰਾਂ, ਕਾਰਜਕਾਰਨੀ ਮੈਂਬਰਾਂ ਅਤੇ ਵਿਸ਼ੇਸ਼ ਬੁਲਾਰਿਆਂ ਨੂੰ ਥਾਂ ਦਿਤੀ ਗਈ ਹੈ।

Ashwani Sharma



ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੌਮੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੂਬਾ ਕਾਰਜਕਾਰਨੀ ਦਾ ਐਲਾਨ ਕੀਤਾ ਹੈ। ਇਸ ਵਿਚ ਭਾਜਪਾ ਦੇ ਸਥਾਈ ਮੈਂਬਰਾਂ, ਕਾਰਜਕਾਰਨੀ ਮੈਂਬਰਾਂ ਅਤੇ ਵਿਸ਼ੇਸ਼ ਬੁਲਾਰਿਆਂ ਨੂੰ ਥਾਂ ਦਿਤੀ ਗਈ ਹੈ।

ਕਾਰਜਕਾਰਨੀ ਵਿਚ ਪੰਜਾਬ ਵਿਚ ਰਹਿੰਦੇ ਭਾਜਪਾ ਦੇ ਸਾਰੇ ਕੌਮੀ ਅਹੁਦੇਦਾਰ, ਭਾਜਪਾ ਦੇ ਸੂਬਾ ਕੋਰ ਗਰੁੱਪ ਦੇ ਮੈਂਬਰ, ਪੰਜਾਬ ਵਿਚ ਰਹਿੰਦੇ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ, ਭਾਜਪਾ ਦੇ ਸੰਸਦ ਮੈਂਬਰ ਅਤੇ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ, ਪੰਜਾਬ ਵਿਚ ਰਹਿੰਦੇ ਸਾਰੇ ਰਾਸ਼ਟਰੀ ਫਰੰਟ ਦੇ ਅਹੁਦੇਦਾਰ, ਜ਼ਿਲ੍ਹਿਆਂ ਦੇ ਇੰਚਾਰਜ ਅਤੇ ਸਹਿ ਇੰਚਾਰਜਾਂ ਨੂੰ ਪੰਜਾਬ ਭਾਜਪਾ ਕਾਰਜਕਾਰਨੀ ਵਿਚ ਥਾਂ ਦਿਤੀ ਗਈ ਹੈ।

ਇਹ ਵੀ ਪੜ੍ਹੋ: ਜ਼ੀਰਾ ਸ਼ਰਾਬ ਫੈਕਟਰੀ ਮਾਮਲੇ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ  

ਇਸ ਤੋਂ ਇਲਾਵਾ ਖ਼ਾਸ ਤੌਰ ’ਤੇ ਸੱਦੇ ਮੈਂਬਰਾਂ ’ਚ ਕਈ ਦਿੱਗਜ ਨੇਤਾਵਾਂ ਦੇ ਨਾਂਅ ਸ਼ਾਮਲ ਹਨ, ਜਿਨ੍ਹਾਂ ਵਿਚ ਤਰੁਨ ਚੁੱਘ, ਕੈਪਟਨ ਅਮਰਿੰਦਰ ਸਿੰਘ, ਇਕਬਾਲ ਸਿੰਘ ਲਾਲਪੁਰਾ, ਸੋਮ ਪ੍ਰਕਾਸ਼, ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ, ਸ਼ਵੇਤ ਮਲਿਕ, ਭਗਤ ਚੂਨੀ ਲਾਲ, ਜੰਗੀ ਲਾਲ ਮਹਾਜਨ, ਲਕਸ਼ਮੀ ਕਾਂਤਾ ਚਾਵਲਾ, ਤੀਕਸ਼ਣ ਸੂਦ, ਮਨਪ੍ਰੀਤ ਸਿੰਘ ਬਾਦਲ, ਰਜਿੰਦਰ ਭੰਡਾਰੀ, ਸੰਨੀ ਦਿਓਲ, ਹਰਜੀਤ ਸਿੰਘ ਗਰੇਵਾਲ, ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਜੈਵੀਰ ਸਿੰਘ ਸ਼ੇਰਗਿੱਲ, ਸਰਬਜੀਤ ਸਿੰਘ ਵਿਰਕ, ਰਜਿੰਦਰ ਮੋਹਨ ਸਿੰਘ ਛੀਨਾ, ਜਸਵਿੰਦਰ ਸਿੰਘ ਢਿੱਲੋਂ, ਚਰਨਜੀਤ ਸਿੰਘ ਅਟਵਾਲ ਨੂੰ ਸੂਚੀ ਵਿਚ ਥਾਂ ਮਿਲੀ ਹੈ।