ਅਵਾਰਾ ਕੁੱਤਿਆਂ ਨੂੰ ਲੱਡੂਆਂ ਵਿਚ ਜ਼ਹਿਰ ਮਿਲਾ ਕੇ ਖਵਾਇਆ; ਕਰੀਬ 25 ਕੁੱਤਿਆਂ ਦੀ ਮੌਤ, ਜਾਂਚ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜ ਕੁੱਤਿਆਂ ਦੀਆਂ ਲਾਸ਼ਾਂ ਹੋਈਆਂ ਬਰਾਮਦ

Image: For representation purpose only

 

ਖੰਨਾ: ਖੰਨਾ ਦੇ ਲਲਹੇੜੀ ਰੋਡ 'ਤੇ ਸਥਿਤ ਕੇਹਰ ਸਿੰਘ ਕਾਲੋਨੀ 'ਚ ਕਿਸੇ ਨੇ ਅਵਾਰਾ ਕੁੱਤਿਆਂ ਨੂੰ ਲੱਡੂਆਂ ਵਿਚ ਜ਼ਹਿਰ ਮਿਲਾ ਕੇ ਖਵਾ ਦਿਤਾ, ਜਿਸ ਦੇ ਚਲਦਿਆਂ ਕਰੀਬ 25 ਕੁੱਤਿਆਂ ਦੀ ਮੌਤ ਹੋ ਗਈ। ਇਲਾਕਾ ਵਾਸੀਆਂ ਨੇ ਤੁਰਤ ਪੁਲਿਸ ਨੂੰ ਸੂਚਨਾ ਦਿਤੀ। ਡੀਐਸਪੀ ਟਰੇਨੀ ਮਨਦੀਪ ਕੌਰ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਆਯੂਸ਼ਮਾਨ ਖੁਰਾਨਾ ਦੇ ਪਿਤਾ ਪੀ ਖੁਰਾਨਾ ਦਾ ਦਿਹਾਂਤ

ਨਗਰ ਕੌਂਸਲ ਦੇ ਈਓ ਹਰਪਾਲ ਸਿੰਘ ਵੀ ਮੌਕੇ ’ਤੇ ਪਹੁੰਚੇ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਜਾਂਚ ਸ਼ੁਰੂ ਕੀਤੀ। ਪੁਲਿਸ ਮੁਤਾਬਕ ਹੁਣ ਤਕ ਪੰਜ ਕੁੱਤਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਕੁੱਤਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਅੰਤਰਰਾਸ਼ਟਰੀ ਸਮੱਗਲਰ ਕੋਲੋਂ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਇਲਾਕੇ ਦੇ ਲੋਕਾਂ ਨੇ ਦਸਿਆ ਕਿ ਇਕ ਦਿਨ ਪਹਿਲਾਂ ਤਕ ਮੁਹੱਲੇ ਵਿਚ 20 ਤੋਂ 25 ਦੇ ਕਰੀਬ ਕੁੱਤੇ ਘੁੰਮ ਰਹੇ ਸਨ ਪਰ ਵੀਰਵਾਰ ਨੂੰ ਅਚਾਨਕ ਇਹ ਸਾਰੇ ਹੀ ਗ਼ਾਇਬ ਹੋ ਗਏ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੇ ਕੁੱਤਿਆਂ ਦੇ ਖਾਣੇ ਵਿਚ ਜ਼ਹਿਰ ਦੇ ਕੇ ਮਾਰ ਦਿਤਾ ਹੈ। ਲੋਕਾਂ ਨੇ ਦਸਿਆ ਕਿ ਅੱਜ ਸਵੇਰ ਤੋਂ ਹੀ ਇਲਾਕੇ ਵਿਚ ਕਈ ਕੁੱਤੇ ਉਲਟੀਆਂ ਕਰ ਰਹੇ ਸਨ, ਅਚਾਨਕ ਉਨ੍ਹਾਂ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਦੀ ਮੌਤ ਹੋ ਗਈ।