ਧਰੁਵ ਰਾਠੀ ਨੇ ਏਆਈ ਦੀ ਵਰਤੋਂ ਕਰ ਕੇ ਸਿੱਖ ਗੁਰੂਆਂ ਦੀ ਬਣਾਈ ਵੀਡੀਉ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਐਸਜੀਪੀਸੀ ਨੇ ਕੀਤਾ ਇਤਰਾਜ਼ ਕੀਤਾ,  ਯੂਟਿਊਬਰ ਨੇ ਵੀਡੀਉ ਹਟਾਉਣ ਲਈ ਫਾਲੋਅਰਜ਼ ਦੀ ਰਾਏ ਮੰਗੀ

Dhruv Rathi creates video of Sikh Gurus using AI

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹਰਿਆਣਾ ਦੇ ਯੂਟਿਊਬਰ ਧਰੁਵ ਰਾਠੀ ਦੀ ਨਵੀਂ ਵੀਡੀਉ ’ਤੇ ਇਤਰਾਜ਼ ਜਤਾਇਆ ਹੈ। ਧਰੁਵ ਨੇ ਐਤਵਾਰ ਰਾਤ ਨੂੰ ‘ਬੰਦਾ ਸਿੰਘ ਬਹਾਦਰ ਦੀ ਕਹਾਣੀ’ ’ਤੇ ਵੀਡੀਉ ਅਪਲੋਡ ਕੀਤਾ। ਇਸ ਵੀਡੀਉ ਵਿਚ, ਉਸ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਦੇ ਹੋਏ ਸਿੱਖ ਗੁਰੂਆਂ, ਸ਼ਹੀਦ ਯੋਧਿਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਐਨੀਮੇਸ਼ਨ ਚਲਾਏ। ਬੰਦਾ ਸਿੰਘ ਬਹਾਦਰ ਨੂੰ ਰੌਬਿਨ ਹੁੱਡ ਵੀ ਕਿਹਾ।

ਐਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੂੰ ਆਪਣਾ ਇਤਿਹਾਸ ਜਾਣਨ ਲਈ ਧਰੁਵ ਰਾਠੀ ਦੇ ਏਆਈ-ਅਧਾਰਤ ਵੀਡੀਉ ਦੀ ਕੋਈ ਲੋੜ ਨਹੀਂ ਹੈ। ਧਰੁਵ ਰਾਠੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨਾਲ ਸਬੰਧਤ ਕਈ ਮਹੱਤਵਪੂਰਨ ਇਤਿਹਾਸਕ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਾਵਾਂ ਦਾ ਜ਼ਿਕਰ ਸਤਿਕਾਰ ਨਾਲ ਨਹੀਂ ਕੀਤਾ ਗਿਆ, ਜੋ ਕਿ ਬਹੁਤ ਹੀ ਇਤਰਾਜ਼ਯੋਗ ਹੈ। ਉਨ੍ਹਾਂ ਨੇ ਸਰਕਾਰ ਨੂੰ ਧਰੁਵ ਰਾਠੀ ਵਿਰੁਧ ਢੁਕਵੀਂ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਸਿੱਖ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਵੀਡੀਉ ਵਿਚ ਸਿੱਖ ਗੁਰੂਆਂ ਨੂੰ ਐਨੀਮੇਸ਼ਨ ਵਿਚ ਦਿਖਾਉਣਾ ਗ਼ਲਤ ਹੈ। ਲੋਕ ਮੈਨੂੰ ਸੋਸ਼ਲ ਮੀਡੀਆ ’ਤੇ ਆਪਣੀ ਰਾਏ ਦੇ ਸਕਦੇ ਹਨ। ਇਸ ਤੋਂ ਬਾਅਦ ਮੈਂ ਵੀਡੀਉ ਮਿਟਾ ਦਿਆਂਗਾ ਜਾਂ ਕੋਈ ਹੋਰ ਕਾਰਵਾਈ ਕਰਾਂਗਾ।