ਮੁਹਾਲੀ ਅਦਾਲਤ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
ਅਦਾਲਤ ’ਚ ਭਾਈ ਜਗਤਾਰ ਸਿੰਘ ਦੀ ਵੀਡਿਉ ਕਾਨਫ਼ਰੰਸ ਰਾਹੀਂ ਹੋਈ ਸੀ ਪੇਸ਼ੀ : ਵਕੀਲ ਜਸਪਾਲ ਸਿੰਘ
Mohali court acquits Bhai Jagtar Singh Hawara
ਜਾਣਕਾਰੀ ਅਨੁਸਾਰ ਮੁਹਾਲੀ ਅਦਾਲਤ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਾਲ 2005 ਵਿਚ ਥਾਣਾ ਸਦਰ ਖਰੜ ’ਚ ਦਰਜ ਵਿਸਫ਼ੋਟਕ ਸਮੱਗਰੀ ਐਕਟ ਤੇ ਅਸਲਾ ਐਕਟ ਤਹਿਤ ਦਰਜ ਇਕ ਮਾਮਲੇ ’ਚ ਬਰੀ ਕਰ ਦਿਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਅੱਜ ਮੁਹਾਲੀ ਅਦਾਲਤ ’ਚ ਭਾਈ ਜਗਤਾਰ ਸਿੰਘ ਦੀ ਵੀਡਿਉ ਕਾਨਫ਼ਰੰਸ ਰਾਹੀਂ ਹੋਈ ਪੇਸ਼ੀ ਦੌਰਾਨ ਉਨ੍ਹਾਂ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇਜ ਪ੍ਰਤਾਪ ਸਿੰਘ ਰੰਧਾਵਾ ਨੇ ਵਿਸਫ਼ੋਟਕ ਪਦਾਰਥ ਐਕਟ ਦੀ ਧਾਰਾ 3, 4 ਤੇ 5 ਨਾਲ ਅਸਲਾ ਐਕਟ ਦੀ ਧਾਰਾ 25, 54 ਅਤੇ 59 ਤਹਿਤ ਦਰਜ ਮਾਮਲੇ ਵਿਚ ਬਰੀ ਕਰ ਦਿਤਾ ਹੈ। ਇਸ ਮੌਕੇ ਮੌਜੂਦ ਭਾਈ ਜਗਤਾਰ ਸਿੰਘ ਹਵਾਰਾ ਦੇ ਸਾਥੀ ਜਸਵੰਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸੱਚ ਦੀ ਜਿੱਤ ਹੋਈ।