Punjab Weather Update: ਪੰਜਾਬ ਵਿਚ ਲੋਕਾਂ ਨੂੰ ਅੱਜ ਮਿਲੇਗੀ ਭਿਆਨਕ ਗਰਮੀ ਤੋਂ ਰਾਹਤ, ਪਵੇਗਾ ਮੀਂਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Weather Update: ਕੱਲ੍ਹ ਸ਼ਾਮ ਸੂਬੇ ਦੇ ਕਈ ਇਲਾਕਿਆਂ ਵਿਚ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ

Punjab Weather Update News in punjabi

Punjab Weather Update News in punjabi: ਅੱਜ ਪੰਜਾਬ ਵਿੱਚ ਗਰਮੀ ਤੋਂ ਰਾਹਤ ਮਿਲਦੀ ਜਾਪ ਰਹੀ ਹੈ। ਮੌਸਮ ਵਿਭਾਗ ਅਨੁਸਾਰ, ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਕੱਲ੍ਹ ਸ਼ਾਮ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ 1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵੱਧ ਹੈ।

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 45.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੋਂ ਸੂਬੇ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਅੱਜ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਨਵਾਂਸ਼ਹਿਰ ਅਤੇ ਪਟਿਆਲਾ ਵਿੱ

ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੀਂਹ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਪੰਜਾਬ ਵਿੱਚ ਅੱਜ ਤੋਂ 24 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤੋਂ ਇਲਾਵਾ, 24 ਮਈ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਧੂੜ ਭਰੀ ਹਨ੍ਹੇਰੀ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਖਾਸ ਕਰਕੇ ਬਠਿੰਡਾ, ਫ਼ਰੀਦਕੋਟ, ਫਾਜ਼ਿਲਕਾ ਅਤੇ ਮਾਨਸਾ ਵਰਗੇ ਜ਼ਿਲ੍ਹਿਆਂ ਨੂੰ 22 ਮਈ ਨੂੰ ਅਲਰਟ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।

(For more news apart from Punjab Weather Update News in punjabi , stay tuned to Rozana Spokesman)