ਕੈਪਟਨ 2500 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣਗੇ : ਸੋਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿੱਖਿਆ ਅਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਦਸਿਆ ਕਿ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ 29 ਜੂਨ ਇਥੇ ਆਪਣੀ ਫੇਰੀ ਦੌਰਾਨ 2500 ਨਵੇਂ...

Om Parkash Soni

ਅੰਮ੍ਰਿਤਸਰ, - ਸਿੱਖਿਆ ਅਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਦਸਿਆ ਕਿ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ 29 ਜੂਨ ਇਥੇ ਆਪਣੀ ਫੇਰੀ ਦੌਰਾਨ 2500 ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਉਨ੍ਹਾਂ ਇਹ ਵੀ ਜਾਣਕਾਰੀ ਵੀ ਦਿਤੀ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਰਾਜ ਦੇ ਸਾਰੇ ਸਕੂਲਾਂ ਵਿਚ ਪਹਿਲਾ ਪੀਰੀਅਡ ਖੇਡਾਂ ਦਾ ਹੋਵੇਗਾ ਤਾਂ ਜੋ ਬੱਚੇ ਮਾਨਸਕ ਅਤੇ ਸਰੀਰਕ ਪੱਖੋਂ ਮਜ਼ਬੂਤ ਹੋ ਸਕਣ। ਉਨ੍ਹਾਂ ਇਸ ਸਬੰਧੀ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਪ੍ਰਬੰਧਾਂ ਦਾ ਜਾਇਜ਼ਾ  ਲਿਆ।


ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੋਨੀ ਨੇ ਦਸਿਆ ਕਿ ਇਹ ਸਾਰੇ ਅਧਿਆਪਕ ਸਰਕਾਰ ਵਲੋਂ ਸਾਰੇ ਵਿਸ਼ਿਆਂ ਵਿਚ ਭਰਤੀ ਕੀਤੇ ਗਏ ਹਨ। ਇਨ੍ਹਾਂ ਅਧਿਆਪਕਾਂ ਵਿਚੋਂ 75 ਫ਼ੀ ਸਦੀ ਅਧਿਆਪਕ ਸਰਹੱਦੀ ਖੇਤਰ ਵਿਚ ਅਤੇ 25 ਫ਼ੀ ਸਦੀ ਅਧਿਆਪਕ ਸ਼ਹਿਰੀ ਖੇਤਰ ਵਿਚ ਰੱਖੇ ਜਾਣਗੇ।  ਸਾਰਾ ਕੰਮ ਮੈਰਿਟ ਦੇ ਅਧਾਰ 'ਤੇ ਹੋਵੇਗਾ, ਜਿਸ ਵਿਚ ਪਿਕ ਐਂਡ ਚੂਜ ਦੀ ਨੀਤੀ ਨਹੀਂ ਅਪਣਾਈ ਜਾਵੇਗੀ।

ਪੰਜਾਬ ਦੇ ਸਾਰੇ ਸਕੂਲਾਂ ਦੀਆਂ ਇਮਾਰਤਾਂ ਦੀ ਮੁਰੰਮਤ ਲਈ 100 ਕਰੋੜ ਰੁਪਏ ਰੱਖੇ ਹਨ  ਜਿਨ੍ਹਾਂ ਸਕੂਲਾਂ ਵਿਚ ਕਮਰਿਆਂ ਦੀ ਘਾਟ ਹੈ, ਉਸ ਨੂੰ ਪੂਰਾ ਕੀਤਾ ਜਾਵੇਗਾ। ਪੰਜਾਬ ਦੇ ਸਾਰੇ ਸਕੂਲਾਂ ਵਿਚ ਕੰਪਿਊਟਰ ਲਗਣਗੇ ਤਾਂ ਜੋ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ। ਅੰਗਰੇਜ਼ੀ ਅਤੇ ਹਿੰਦੀ ਦੇ 1000 ਅਧਿਆਪਕਾਂ ਦਾ ਕੋਰਟ ਵਿਚ ਸਟੇਅ ਚਲ ਰਿਹਾ ਹੈ ਅਤੇ ਜਲਦ ਹੀ ਸਟੇਅ ਖ਼ਤਮ ਹੋਣ ਤੇ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਦਿਤੇ ਜਾਣਗੇ।