ਖ਼ਾਲਸਾ ਸੇਵਾ ਸੁਸਾਇਟੀ ਨੇ ਠੰਢੀ ਛਾਂ ਦਾ ਲੰਗਰ ਲਗਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖਾਲਸਾ ਸੇਵਾ ਸੁਸਾਇਟੀ ਵੱਲੋਂ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਪੁਰਬ ਦੇ ਸਬੰਧ 'ਚ ਠੰਡੀ ਛਾਂ ਦਾ ਲੰਗਰ ਲਗਾਇਆ ਗਿਆ.....

Khalsa Seva Society

ਮੋਗਾ : ਖਾਲਸਾ ਸੇਵਾ ਸੁਸਾਇਟੀ ਵੱਲੋਂ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਪੁਰਬ ਦੇ ਸਬੰਧ 'ਚ ਠੰਡੀ ਛਾਂ ਦਾ ਲੰਗਰ ਲਗਾਇਆ ਗਿਆ। ਇਸ ਲੰਗਰ ਦਾ ਉਦਘਾਟਨ ਬਾਬਾ ਬਲਵਿੰਦਰ ਸਿੰਘ ਜੀ ਅਜੀਤਵਾਲ ਵਾਲਿਆਂ ਨੇ ਕੀਤਾ। ਇਸ ਲੰਗਰ 'ਚ ਫਲਦਾਰ, ਛਾਂਦਾਰ ਅਤੇ ਸਜਾਵਟੀ ਬੂਟੇ ਇੱਕ ਹਜਾਰ ਦੇ ਕਰੀਬ ਵੰਡੇ ਗਏ।

ਸੁਸਾਇਟੀ ਦੇ ਮੁੱਖ ਸੇਵਾਦਾਰ ਪ੍ਰਮਜੋਤ ਸਿੰਘ ਖਾਲਸਾ ਨੇ ਦੱਸਿਆ ਕਿ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਲਈ ਅਜਿਹੇ ਉਪਰਾਲਿਆਂ ਦੀ ਅੱਜ ਦੇ ਸਮੇਂ 'ਚ ਲੋੜ ਹੈ। ਸਤਨਾਮ ਸਿੰਘ ਕਾਰਸੇਵਾ ਅਤੇ ਪ੍ਰਮਜੀਤ ਸਿੰਘ ਨੇ ਸਮੂਹ ਸੰਗਤਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਇਸ ਮੌਕੇ ਹਰਜਿੰਦਰ ਸਿੰਘ ਹੈਪੀ, ਕੁਲਦੀਪ ਸਿੰਘ ਕਲਸੀ, ਬਲਜੀਤ ਸਿੰਘ, ਕੁਲਵੰਤ ਸਿੰਘ, ਸੁਖਜਿੰਦਰ ਸਿੰਘ, ਅਮਨਦੀਪ ਸਿੰਘ, ਜੋਤ ਨਿਰੰਜਨ ਸਿੰਘ, ਅਮਰ ਸਿੰਘ, ਸੁਖਜੀਤ ਸਿੰਘ, ਜਗਰੂਪ ਸਿੰਘ, ਹਰਜਿੰਦਰ ਸਿੰਘ, ਮਨਦੀਪ ਸਿੰਘ, ਸਤਿੰਦਰਪਾਲ ਸਿੰਘ, ਹਰਦੀਪ ਸਿੰਘ, ਸੁਖਦੇਵ ਸਿੰਘ ਤੋਂ ਇਲਾਵਾ ਕਈ ਹੋਰ ਵੀ ਹਾਜਰ ਸਨ।