ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਅਗਵਾਈ .....

Meeting of Bharat Kisan Union

ਨਿਹਾਲ ਸਿੰਘ ਵਾਲਾ : ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਅਗਵਾਈ ਹੇਠ ਮੰਡੀ ਨਾਹਲ ਸਿੰਘ ਵਾਲਾ ਵਿਖੇ ਹੋÂਂੀ । ਮੀਟਿੰਗ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਬਲਵੀਰ ਸਿੰਘ ਭਾਗੀਕੇ ਨੇ ਚਲਾਈ ।  ਇਸ ਮੌਕੇ ਮੀਟਿੰਗ ਵਿਚ ਕਿਸਾਨੀ ਮਸਲਿਆਂ ਤੇ ਅਹਿਮ ਵਿਚਾਰਾਂ ਕੀਤੀਆਂ ਗਈਆਂ । ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਅਤੇ ਬਲਵੀਰ ਸਿੰਘ ਭਾਗੀਕੇ ਨੇ ਕਿਹਾ ਕਿ ਇਸ ਵੇਲੇ ਝੌਨੇ ਦੀ ਲਵਾਈ ਸੁਰੂ ਹੋ ਚੁੱਕੀ ਹੈ ।

ਇਸ ਲਈ ਪਾਵਰਕਾਮ ਮਹਿਕਮੇ ਨੂੰ ਖੇਤੀ ਸੈਕਟਰ ਲਈ ਬਿਜਲੀ ਦੀ ਨਿਰਵਿਘਨ ਸਪਲਾਈ 12 ਘੰਟੇ ਦਿੱਤੀ ਜਾਵੇ । ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਵਿਭਾਗ ਦੇ ਉਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਬਿਜਲੀ ਦੀਆਂ ਲਾਇਨਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਤਾਂ ਜੋ ਬਿਜਲੀ ਸਪਲਾਈ ਕਿਸਾਨਾਂ ਨੂੰ ਸਹੀ ਤਰੀਕੇ ਨਾਲ ਮਿਲ ਸਕੇ।  ਇਸ ਮੌਕੇ ਉਕਤ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਰੇਟ ਸੁਆਮੀ ਨਾਥਨ ਰਿਪੋਰਟ ਅਨੁਸਾਰ ਤਹਿ ਕੀਤੇ ਜਾਣ ਅਤੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਤਾਂ ਜੋ ਸੂਬੇ ਦੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਰ ਸਕੇ । 

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਹਿਰਾਂ ਵਿਚ ਪਾਣੀ ਦੀ ਸਪਲਾਈ ਸੁਰੂ ਕੀਤੀ ਜਾਵੇ। ਇਸ ਮੌਕੇ ਵੱਖ ਵੱਖ ਪਿੰੰਡਾਂ ਦੇ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਸੁਖਦੇਵ ਸਿੰਘ ਨੰਗਲ, ਮੇਜਰ ਸਿੰਘ ਦੀਦਾਰੇਵਾਲਾ, ਗੁਰਜੰਟ ਸਿੰਘ, ਜੀਤ ਸਿੰਘ, ਗੋਰਾ ਸਿੰਘ ਮਾਣੂੰਕੇ, ਜਗਸੀਰ ਸਿੰਘ ਧੂੜਕੋਟ, ਸੁਖਚੈਨ ਸਿੰਘ, ਸੁਖਵਿੰਦਰ ਸਿੰਘ, ਕਰਨੈਲ ਸਿੰਘ ਧੂੜਕੋਟ, ਸੁਖਦੇਵ ਸਿੰਘ, ਗੁਰਜੰਟ ਸਿੰਘ ਦੀਨਾਂ, ਕੌਰ ਸਿੰਘ ਦੀਨਾਂ, ਗੁਰਚਰਨ ਸਿੰਘ ਨੰਗਲ, ਗੁਰਮੀਤ ਸਿੰਘ, ਸੁਖਦੇਵ ਸਿੰਘ, ਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।