ਫ਼ੌਜ ‘ਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਮੌਕਾ, ਰਜਿਸਟਰੇਸ਼ਨ ਸ਼ੁਰੂ
Published : Jun 19, 2019, 12:48 pm IST
Updated : Sep 22, 2021, 3:59 pm IST
SHARE ARTICLE
Indian Army Recruitment Rally
Indian Army Recruitment Rally

ਜੇ ਤੁਸੀਂ ਭਾਰਤੀ ਫ਼ੌਜ 'ਚ ਸ਼ਾਮਲ ਹੋਣਾ ਚਾਹੁੰਦੇ ਹੋ ਤਾਂ ਤੁਹਾਡੇ ਕੋਲ ਵਧੀਆ ਮੌਕਾ ਹੈ...

ਚੰਡੀਗੜ੍ਹ: ਜੇ ਤੁਸੀਂ ਭਾਰਤੀ ਫ਼ੌਜ 'ਚ ਸ਼ਾਮਲ ਹੋਣਾ ਚਾਹੁੰਦੇ ਹੋ ਤਾਂ ਤੁਹਾਡੇ ਕੋਲ ਵਧੀਆ ਮੌਕਾ ਹੈ। ਆਰਮੀ ਭਰਤੀ ਦਫ਼ਤਰ ਪਟਿਆਲਾ ਵੱਲੋਂ ਭਾਰਤੀ ਫ਼ੌਜ ’ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਰੈਲੀ 19 ਤੋਂ 31 ਅਗਸਤ ਤੱਕ ਕਰਵਾਈ ਜਾ ਰਹੀ ਹੈ। ਇਸ ਵਿੱਚ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ। ਆਰਮੀ ਭਰਤੀ ਡਾਇਰੈਕਟਰ ਕਰਨਲ ਆਰਆਰ ਚੰਦੇਲ ਨੇ ਦੱਸਿਆ ਕਿ ਇਸ ਭਰਤੀ ’ਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਆਨਲਾਈਨ ਰਜਿਸਟਰੇਸ਼ਨ ਵੈੱਬਸਾਈਟ ’ਤੇ ਕਰਵਾਉਣੀ ਜ਼ਰੂਰੀ ਹੈ।

Army Recruitment Rally Army Recruitment Rally

ਇਹ ਰਜਿਸਟਰੇਸ਼ਨ 20 ਜੂਨ ਤੋਂ 3 ਅਗਸਤ ਤੱਕ ਹੋ ਸਕੇਗੀ। ਇੱਥੇ ਫ਼ਲਾਇੰਗ ਕਲੱਬ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿਖੇ ਹੋਣ ਵਾਲੀ ਭਰਤੀ ਰੈਲੀ ਵਿੱਚ ਸਿਪਾਹੀ ਜਨਰਲ ਡਿਊਟੀ, ਸਿਪਾਹੀ ਤਕਨੀਕੀ, ਸਿਪਾਹੀ ਤਕਨੀਕੀ (ਏਐਮਸੀ), ਸਿਪਾਹੀ ਕਲਰਕ, ਸਟੋਰਕੀਪਰ ਟੈਕਨੀਕਲ ਤੇ ਸਿਪਾਹੀ ਇਨਵੈਂਟਰੀ ਮੈਨੇਜਮੈਂਟ ਦੀ ਭਰਤੀ ਕੀਤੀ ਜਾਵੇਗੀ। ਸਿਪਾਹੀ ਜਨਰਲ ਡਿਊਟੀ ਲਈ ਉਮਰ ਸਾਢੇ 17 ਤੋਂ 21 ਸਾਲ (ਜਨਮ 1 ਅਕੂਤਬਰ 1998 ਤੋਂ 1 ਅਪਰੈਲ 2002 ਤਕ ਹੋਇਆ ਹੋਵੇ), ਕੱਦ 170 ਸੈਂਟੀਮੀਟਰ, ਭਾਰ 50 ਕਿਲੋ ਤੇ ਛਾਤੀ 77 ਸੈਂਟੀਮੀਟਰ ਹੋਣ ਸਮੇਤ ਉਮੀਦਵਾਰ ਨੇ ਦਸਵੀਂ 45 ਫ਼ੀਸਦੀ ਅੰਕਾਂ ਨਾਲ ਪਾਸ ਕੀਤੀ ਹੋਵੇ।

Army Recruitment Rally Army Recruitment Rally

ਸਿਪਾਹੀ ਤਕਨੀਕੀ ਲਈ ਉਮਰ ਸਾਢੇ 17 ਤੋਂ 23 ਸਾਲ ਕੱਦ 170 ਸੈਂਟੀਮੀਟਰ, ਭਾਰ 50 ਕਿਲੋ ਤੇ ਛਾਤੀ 77 ਸੈਂਟੀਮੀਟਰ ਹੋਣ ਸਮੇਤ ਉਮੀਦਵਾਰ ਨੇ ਬਾਰ੍ਹਵੀਂ ਸਾਇੰਸ ਵਿਸ਼ਿਆਂ ਫ਼ਿਜ਼ਿਕਸ, ਕੈਮਿਸਟਰੀ, ਮੈਥ ਤੇ ਅੰਗਰੇਜ਼ੀ 50 ਫ਼ੀਸਦੀ ਅੰਕਾਂ ਨਾਲ ਪਾਸ ਕੀਤੀ ਹੋਵੇ। ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਸਮੇਤ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਨੂੰ ਨਿਯਮਾਂ ਮੁਤਾਬਕ ਛੋਟ ਹੋਵੇਗੀ। ਰੈਲੀ ਦੀ ਥਾਂ ’ਤੇ ਸਰੀਰਕ ਸਮਰੱਥਾ ਜਾਂਚੀ ਜਾਵੇਗੀ। ਕਰਨਲ ਚੰਦੇਲ ਨੇ ਦੱਸਿਆ ਕਿ ਦਾਖਲਾ ਪੱਤਰ ਤੇ ਦਸਤਾਵੇਜ਼ਾਂ ਦੀਆਂ ਤਸਦੀਕਸ਼ੁਦਾ ਦੋ-ਦੋ ਕਾਪੀਆਂ ਸਮੇਤ 20 ਫੋਟੋਆਂ, ਰਿਹਾਇਸ਼, ਜਾਤੀ, ਧਰਮ, ਆਚਰਣ, ਕੁਆਰਾ, ਸਾਬਕਾ ਸੈਨਿਕਾਂ ਨਾਲ ਸਬੰਧ ਵਾਲੇ ਸਰਟੀਫਿਕੇਟ ਲਿਆਂਦੇ ਜਾਣ।

Army Recruitment Rally Army Recruitment Rally

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement