ਪੰਜਾਬ 'ਚ ਰਾਹਤ ਦੀ ਖਬਰ!, 403 ਹੋਰ ਲੋਕ ਸਿਹਤਯਾਬ ਹੋਣ ਤੋਂ ਬਾਅਦ ਪਰਤੇ ਘਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਕਰੋਨਾ ਵਾਇਰਸ ਦੇ ਪੌਜਟਿਵ ਮਰੀਜ਼ਾਂ ਦੀ ਗਿਣਤੀ 3721 ਦਰਜ਼ ਹੋਈ ਹੈ ਅਤੇ ਇਨ੍ਹਾਂ ਵਿਚੋਂ ਸੂਬੇ ਵਿਚ 1065 ਐਕਟਿਵ ਕੇਸ ਹਨ।

Covid19

ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਵਾਇਰਸ ਦੇ ਆਏ ਦਿਨ ਨਵੇਂ-ਨਵੇਂ ਕੇਸ ਸਾਹਮਣੇ ਆ ਰਹੇ ਹਨ। ਇੱਥੇ ਰਾਹਤ ਦੀ ਗੱਲ ਇਹ ਵੀ ਹੈ ਕਿ ਸੂਬੇ ਵਿਚ ਕਰੋਨਾ ਵਾਇਰਸ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵਿਚ ਵੀ ਲਗਤਾਰ ਵਾਧਾ ਹੋ ਰਿਹਾ ਹੈ। ਇਸੇ ਤਹਿਤ ਹੁਣ 403 ਹੋ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਨਾਲ ਸੂਬੇ ਵਿਚ ਮੌਤਾਂ ਦਾ ਸਿਲਸਲਾ ਵੀ ਜਾਰੀ ਹੈ।

ਕਰੋਨਾ ਨਾਲ ਪੰਜਾਬ ਵਿਚ ਤਿੰਨ ਹੋਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮ੍ਰਿੰਤਸਰ, ਜਲੰਧਰ ਅਤੇ ਸੰਗਰੂਰ ਵਿਚ ਇਹ ਤਿੰਨੋਂ ਮੌਤਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੱਈਏ ਕਿ ਹੁਣ ਸੂਬੇ ਵਿਚ 129 ਨਵੇਂ ਮਾਮਲੇ ਦਰਜ਼ ਹੋਏ ਹਨ। ਇਸ ਵਿਚ ਅਮ੍ਰਿੰਤਸਰ ਵਿਚ ਕਰੋਨਾ ਵਾਇਰਸ ਦੇ ਸਭ ਤੋਂ ਵੱਧ 34 ਮਾਮਲੇ ਦਰਜ਼ ਹੋਏ ਹਨ।

ਜ਼ਿਕਰਯੋਗ ਹੈ ਕਿ ਇਨ੍ਹਾਂ ਵਿਚ ਸਿਹਤ ਵਿਭਾਗ ਵਿਚ ਕੰਮ ਕਰਨ ਵਾਲੇ ਇਕ ਏਐਨਐਮ ਸਮੇਤ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਿਲ ਹਨ। ਉਧਰ ਜਲੰਧਰ ਵਿਚ ਵੀ ਚਾਰ ਪੁਲਿਸ ਮੁਲਾਜ਼ਮਾਂ ਸਮੇਤ 5 ਲੋਕ ਕਰੋਨਾ ਪੌਜਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਲੁਧਿਆਣਾ ਵਿਚ 25, ਸੰਗਰੂਰ ਵਿਚ 18, ਮੁਹਾਲੀ ਵਿਚ 11, ਤਰਨਤਾਰਨ ਚ 9, ਪਟਿਆਲਾ ਚ 7, ਬਰਨਾਲਾ ਅਤੇ ਪਠਾਨਕੋਟ ਵਿਚ 8, ਕਪੂਰਥਲਾ ਵਿਚ ਦੋ

ਅਤੇ ਰੂਪਨਗਰ ਵਿਚ ਇਕ ਪੌਜਟਿਵ ਮਰੀਜ਼ ਸਾਹਮਣੇ ਆਇਆ ਹੈ। ਹੁਣ ਤੱਕ ਪੰਜਾਬ ਵਿਚ ਕਰੋਨਾ ਵਾਇਰਸ ਦੇ ਪੌਜਟਿਵ ਮਰੀਜ਼ਾਂ ਦੀ ਗਿਣਤੀ 3721 ਦਰਜ਼ ਹੋਈ ਹੈ ਅਤੇ ਇਨ੍ਹਾਂ ਵਿਚੋਂ ਸੂਬੇ ਵਿਚ 1065 ਐਕਟਿਵ ਕੇਸ ਹਨ। ਇਸੇ ਤਰ੍ਹਾਂ ਹੁਣ 403 ਹੋਰ ਲੋਕ ਸਿਹਤਮੰਦ ਹੋਣ ਤੋਂ ਬਾਅਦ ਘਰ ਚਲੇ ਗਏ ਹਨ।   

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।