ਪੰਜਾਬ ਚ ਕਰੋਨਾ ਨੇ ਮਚਾਇਆ ਕਹਿਰ, ਕਰੋਨਾ ਨਾਲ 5 ਹੋਰ ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਕਰੋਨਾ ਵਾਇਰਸ ਦੇ ਨਵੇਂ ਕੇਸ ਅਤੇ ਮੌਤਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ। ਇਸ ਤਹਿਤ ਹੁਣ ਪੰਜਾਬ ਵਿਚ ਪੰਜ ਹੋਰ ਕਰੋਨਾ ਵਾਇਰਸ ਦੇ ਲੋਕਾਂ ਦੀ ਮੌਤ ਹੋ ਚੁੱਕੀ ਹੈ।

Covid19

ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਵਾਇਰਸ ਦੇ ਨਵੇਂ ਕੇਸ ਅਤੇ ਮੌਤਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ। ਇਸ ਤਹਿਤ ਹੁਣ ਪੰਜਾਬ ਵਿਚ ਪੰਜ ਹੋਰ ਕਰੋਨਾ ਵਾਇਰਸ ਦੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤਹਿਤ ਅਮ੍ਰਿੰਤਸਰ ਵਿਚ ਕਰੋਨਾ ਵਾਇਰਸ ਨਾਲ ਤਿੰਨ ਹੋ ਲੇਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਮੌਤਾਂ ਵਿਚ ਇਕ 107 ਸਾਲਾ ਬਜ਼ੁਰਗ ਔਰਤ ਹੈ

ਅਤੇ ਇਸ ਦੇ ਨਾਲ ਹੀ ਇਕ ਵਿਅਕਤੀ ਰਾਮ ਬਾਗ ਇਲਾਕੇ ਦਾ ਰਹਿਣ ਵਾਲਾ ਹੈ ਅਤੇ ਇਕ ਔਰਤ ਸੁਲਤਾਨਵਿੰਡ ਰੋਡ ਦੀ ਦੱਸੀ ਜਾ ਰਹੀ ਹੈ। ਇਨ੍ਹਾਂ ਤਿੰਨ ਮੌਤਾਂ ਦੇ ਨਾਲ ਹੀ ਅਮ੍ਰਿੰਤਸਰ ਵਿਚ ਕਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 29 ਹੋ ਗਈ ਹੈ।

ਇਸ ਦੇ ਨਾਲ ਹੀ ਬਰਨਾਲਾ ਅਤੇ ਮੋਗਾ ਵਿਚ ਵੀ ਇਕ ਇਕ ਵਿਅਕਤੀ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ ਹੈ। ਦੱਸ ਦੱਈਏ ਕਿ ਹੁਣ ਤੱਕ ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 3700 ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ ਹੁਣ ਤੱਕ 90 ਲੋਕਾਂ ਦੀ ਇਸ ਮਹਾਂਮਾਰੀ ਦੇ ਕਾਰਨ ਮੌਤ ਹੋ ਗਈ ਹੈ।   

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।