ਪੰਥਕ ਅਕਾਲੀ ਲਹਿਰ ਨੂੰ ਮਜ਼ਬੂਤ ਕਰਨ ਲਈ, ਨੌਜੁਆਨ 5 ਮੈਂਬਰੀ ਕਮੇਟੀ ਦਾ ਕੀਤਾ ਗਠਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਮਿਸ਼ਨ ਦੇ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ 11 ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ

Photo

ਸ੍ਰੀ ਫਤਿਹਗੜ੍ਹ ਸਾਹਿਬ : ਅੱਜ ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੰਥਕ ਅਕਾਲੀ ਲਹਿਰ ਦੇ ਵੱਲੋਂ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਬਾਬਾ ਸਰਬਜੋਤ ਸਿੰਘ ਬੇਦੀ ਸਰਪ੍ਰਸਤ ਅਕਾਲੀ ਦਲ ਦੀ ਯੋਗ ਅਗਵਾਈ ਵਿਚ ਨੌਜੁਵਾਨ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖ ਬੁਲਾਰੇ ਵੱਲੋਂ ਪੰਜਾਬ ਅਤੇ ਸਮੂਚੇ ਵਿਸ਼ਵ ਵਿਚ ਪੰਥਕ ਅਕਾਲੀ ਲਹਿਰ ਨੂੰ ਪਿਆਰ ਕਰਨ ਵਾਲੀਆਂ ਸਿੱਖ ਸੰਗਤਾਂ ਦਾ ਧੰਨਵਾਦ ਕੀਤਾ

ਅਤੇ ਕਿਹਾ ਕਿ ਜੋ ਇਹ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ ਇਹ ਪੰਜਾਬ ਦੇ ਵੱਖ ਕਾਲਜਾਂ, ਯੂਨੀਵਰਸਿਟੀਆਂ, ਜ਼ਿਲ੍ਹਿਆਂ ਅਤੇ ਸ਼੍ਰੋਮਣੀ ਕਮੇਟੀ ਦੇ ਹਲਕਿਆਂ ਵਿਚ ਜਾ ਕੇ ਵੱਧ ਤੋਂ ਵੱਧ ਨੌਜੁਆਨਾਂ ਨੂੰ ਪੰਥਕ ਅਕਾਲੀ ਦਲ ਨਾਲ ਜੋੜਿਆ ਜਾਵੇਗਾ। ਇਸ ਮੌਕੇ ਪੰਥਕ ਅਕਾਲੀ ਦਲ ਦੇ ਮੁੱਖ ਦਫਤਰ ਸਕੱਤਰ ਸ. ਅਮ੍ਰਿੰਤ ਸਿੰਘ ਜੀ ਰਤਨਗੜ੍ਹ ਨੇ ਕਿਹਾ ਕਿ ਇਸ ਪੰਜ ਮੈਂਬਰੀ ਕਮੇਟੀ ਦੁਆਰਾ ਪੰਜਾਬ ਭਰ ਵਿਚੋ ਨੌਜੁਆਨਾਂ ਨੂੰ ਇਕੱਠਿਆਂ ਕਰ ਉਨ੍ਹਾਂ ਨੂੰ ਗੁਰੂ ਗ੍ਰੰਥ ਤੇ ਗੁਰੂ ਪੰਥ ਦੇ ਸਿਧਾਂਤਾ ਨਾਲ ਜੋੜਿਆ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਸੰਗਤ ਦਾ ਧੰਨਵਾਦ ਕਰਦਿਆਂ ਸੰਗਤ ਨੂੰ ਅਪੀਲ ਵੀ ਕੀਤੀ ਇਨ੍ਹਾਂ ਨੌਜੁਆਨਾਂ ਨੂੰ ਸਹਿਯੋਗ ਵੀ ਦਿੱਤਾ ਜਾਵੇ ਤਾਂ ਜੋ ਸਿੱਖ ਪੰਥ ਦੇ ਸਿਧਾਂਤਾ ਨੂੰ ਸਾਡੇ ਨੌਜੁਆਨਾਂ ਤੱਕ ਪਹੁੰਚਾਇਆ ਜਾ ਸਕੇ। ਉਧਰ ਨਵੇਂ ਬਣੀ ਪੰਜ ਮੈਂਬਰੀ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਇਸ ਲਹਿਰ ਨੂੰ ਨਿਰੋਲ ਧਾਰਮਿਕ ਰੱਖਿਆ ਜਾਵੇ  ਅਤੇ ਇਹ ਸਿਆਸਤ ਤੋਂ ਪ੍ਰੇਰਿਤ ਨਹੀਂ ਹੋਵੇਗਾ। ਇਸ ਦੇ ਨਾਲ ਹੀ ਇਸ ਮਿਸ਼ਨ ਦੇ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ 11 ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਇਸ ਮਿਸ਼ਨ ਨੂੰ ਉਸ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ ਤੈਅ ਕੀਤੇ ਹੋਏ ਟੀਚੇ ਨੂੰ ਪ੍ਰਾਪਤ ਨਹੀਂ ਕਰ ਲਿਆ ਜਾਂਦਾ।   

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।