ਬੀਬੀ ਜਗੀਰ ਕੌਰ ਨੇ ਮਿਲਖਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਕੀਤਾ ਪ੍ਰਗਟਾਵਾ

By : GAGANDEEP

Published : Jun 19, 2021, 2:58 pm IST
Updated : Jun 19, 2021, 3:08 pm IST
SHARE ARTICLE
Bibi Jagir Kaur
Bibi Jagir Kaur

''ਖੇਡ ਜਗਤ ਦਾ ਇਕ ਪ੍ਰੇਰਣਾ ਸ੍ਰੋਤ ਸਦਾ ਲਈ ਰੁਖਸਤ ਹੋ ਗਿਆ''

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ( Shiromani Gurdwara Parbandhak Committee ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਉਡਣੇ ਸਿੱਖ ਵਜੋਂ ਜਾਣੇ ਜਾਂਦੇ ਦੌੜਾਕ ਮਿਲਖਾ ਸਿੰਘ ( Milkha Singh Death) ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Bibi Jagir KaurBibi Jagir Kaur

 

ਹੋਰ ਪੜ੍ਹੋ: ਅਲਵਿਦਾ Flying Sikh : ਦੇਸ਼ ਦੀਆਂ ਮਹਾਨ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਿਲਖਾ ਸਿੰਘ ( Milkha Singh Death) ਨੇ ਸਖ਼ਤ ਮਿਹਨਤ ਨਾਲ ਵਿਸ਼ਵ ਵਿਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਸਿੱਖ ਦੌੜਾਕ ਵਜੋਂ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਆਖਿਆ ਕਿ ਮਿਲਖਾ ਸਿੰਘ ( Milkha Singh Death) ਦੇ ਚਲਾਣੇ ਨਾਲ ਖੇਡ ਜਗਤ ਦਾ ਇਕ ਪ੍ਰੇਰਣਾ ਸ੍ਰੋਤ ਸਦਾ ਲਈ ਰੁਖਸਤ ਹੋ ਗਿਆ ਹੈ।

Milkha SinghMilkha Singh

ਹੋਰ ਪੜ੍ਹੋ: ਅਲਵਿਦਾ Flying Sikh : ਦੇਸ਼ ਦੀਆਂ ਮਹਾਨ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

 

ਮਿਲਖਾ ਸਿੰਘ ( Milkha Singh Death) ਦੀਆਂ ਪ੍ਰਾਪਤੀਆਂ ਭਵਿੱਖ ਦੇ ਖਿਡਾਰੀਆਂ ਲਈ ਮਾਰਗ-ਦਰਸ਼ਨ ਹਨ, ਜੋ ਉਨ੍ਹਾਂ ਨੂੰ ਆਪਣੇ ਟੀਚੇ ਦੀ ਪ੍ਰਾਪਤੀ ਲਈ ਹਮੇਸ਼ਾ ਪ੍ਰੇਰਣਾ ਦਿੰਦੀਆਂ ਰਹਿਣਗੀਆਂ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

SGPC SGPC

ਇਸੇ ਦੌਰਾਨ ਸ਼੍ਰੋਮਣੀ ਕਮੇਟੀ( Shiromani Gurdwara Parbandhak Committee) ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅਫ਼ਸੋਸ ਪ੍ਰਗਟ ਕੀਤਾ ਹੈ।

 

ਹੋਰ ਪੜ੍ਹੋ: ਸਿਹਤ ਨੂੰ ਸਭ ਤੋਂ ਉੱਪਰ ਰੱਖਦੇ ਸੀ ਉਡਣਾ ਸਿੱਖ, ਕਹਿੰਦੇ ਸੀ ‘ਜਿੰਨੀ ਭੁੱਖ ਹੋਵੇ, ਉਸ ਤੋਂ ਅੱਧਾ ਖਾਓ’

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement