ਅਬੋਹਰ: ਅਬੋਹਰ ਸ਼ਹਿਰ 'ਚ ਐਤਵਾਰ ਨੂੰ ਇਕ ਸੜਕ ਹਾਦਸੇ 'ਚ ਪਰਿਵਾਰ ਦੇ ਇਕਲੌਤੇ ਚਿਰਾਗ ਦੀ ਮੌਤ ਹੋ ਗਈ। ਮ੍ਰਿਤਕ ਨੇ ਬੁੱਧਵਾਰ ਨੂੰ ਹੀ 2 ਦਿਨ ਬਾਅਦ ਆਸਟ੍ਰੇਲੀਆ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਅਣਸੁਖਾਵੀਂ ਘਟਨਾ ਵਾਪਰ ਗਈ ਅਤੇ ਖ਼ੁਸ਼ੀਆਂ ਮਾਤਮ 'ਚ ਬਦਲ ਗਈਆਂ। ਪ੍ਰਵਾਰ ਨੇ ਸੁਖਮਨੀ ਸਾਹਿਬ ਦਾ ਪਾਠ ਵੀ ਰੱਖ ਲਿਆ ਸੀ ਪਰ ਸ਼ਾਇਦ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਇਹ ਵੀ ਪੜ੍ਹੋ: ਅੰਮ੍ਰਿਤਸਰ ਏਅਰਪੋਰਟ ਤੋਂ 24 ਕੈਰੇਟ ਦੀ ਸ਼ੁੱਧਤਾ ਵਾਲਾ 38 ਲੱਖ ਰੁਪਏ ਦਾ ਸੋਨਾ ਬਰਾਮਦ
ਇਹ ਹਾਦਸਾ ਕੱਲਰਖੇੜਾ ਤੋਂ ਉਸਮਾਨਖੇੜਾ ਜਾਂਦੇ ਸਮੇਂ ਵਾਪਰਿਆ। ਅਚਾਨਕ ਨੌਜਵਾਨ ਦੀ ਬਾਈਕ ਦੇ ਸਾਹਮਣੇ ਪਸ਼ੂ ਆ ਗਿਆ, ਜਿਸ ਨੇ ਬਾਈਕ ਨੂੰ ਟੱਕਰ ਮਾਰ ਦਿਤੀ ਅਤੇ ਉਹ ਸੜਕ 'ਤੇ ਡਿੱਗ ਗਿਆ। ਸਿਰ 'ਤੇ ਸੱਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਿਤ ਕੁਮਾਰ (23) ਪੁੱਤਰ ਪ੍ਰਵੀਨ ਕੁਮਾਰ ਵਾਸੀ ਪਿੰਡ ਉਸਮਾਨਖੇੜਾ ਵਜੋਂ ਹੋਈ ਹੈ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪ੍ਰਵਾਰਕ ਮੈਂਬਰਾਂ ਨੂੰ ਸੌਂਪ ਦਿਤੀ।
ਇਹ ਵੀ ਪੜ੍ਹੋ: ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਨੌਜਵਾਨਾਂ ਦੀ ਟਰਾਲੇ ਨਾਲ ਟਕਰਾਈ ਥਾਰ, ਇਕ ਦੀ ਮੌਤ
ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਐਤਵਾਰ ਨੂੰ ਕਿਸੇ ਕੰਮ ਲਈ ਪਿੰਡ ਕੱਲਰਖੇੜਾ ਆਇਆ ਹੋਇਆ ਸੀ। ਜਦੋਂ ਉਹ ਵਾਪਸ ਆਪਣੇ ਪਿੰਡ ਉਸਮਾਨਖੇੜਾ ਨੂੰ ਜਾ ਰਿਹਾ ਸੀ ਤਾਂ ਅਚਾਨਕ ਉਸ ਦੀ ਬਾਈਕ ਅੱਗੇ ਇਕ ਪਸ਼ੂ ਆ ਗਿਆ। ਟੱਕਰ ਕਾਰਨ ਬਾਈਕ ਤਿਲਕ ਗਈ। ਅਮਿਤ ਬਾਈਕ ਸਮੇਤ ਸੜਕ 'ਤੇ ਡਿੱਗ ਗਿਆ। ਉਸ ਦੇ ਸਿਰ 'ਤੇ ਲੱਗੀ ਸੱਟ ਤੋਂ ਖੂਨ ਨਿਕਲਣ ਲੱਗਾ। ਆਸ ਪਾਸ ਦੇ ਲੋਕਾਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।