ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕਰਨਗੇ CM ਦੀ ਯੋਗਸ਼ਾਲਾ ਫੇਜ਼-2 ਦੀ ਸ਼ੁਰੂਆਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਈ ਮੰਤਰੀ ਵੀ ਹੋਣਗੇ ਸ਼ਾਮਲ, 12 ਹਜ਼ਾਰ ਤੋਂ ਵੱਧ ਲੋਕ ਲੈਣਗੇ ਹਿੱਸਾ

CM Bhagwant Mann

ਦੂਜੇ ਪੜਾਅ ਤਹਿਤ ਮੋਹਾਲੀ, ਜਲੰਧਰ, ਬਠਿੰਡਾ, ਹੁਸ਼ਿਆਰਪੁਰ ਤੇ ਸੰਗਰੂਰ ਵਿਖੇ ਹੋਵੇਗੀ ਸ਼ੁਰੂਆਤ 

ਮੋਹਾਲੀ : ਮੁੱਖ ਮੰਤਰੀ ਭਗਵੰਤ ਮਾਨ ਭਲਕੇ ਮੁੱਖ ਮੰਤਰੀ ਦੀ ਯੋਗਸ਼ਾਲਾ ਦੇ ਫੇਜ਼-2 ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਦੇ ਨਾਲ ਕਈ ਮੰਤਰੀ ਵੀ ਭਲਕੇ ਮੁੱਖ ਮੰਤਰੀ ਦੀ ਯੋਗਸ਼ਾਲਾ ਵਿਚ ਸ਼ਾਮਲ ਹੋਣਗੇ। 

ਇਹ ਵੀ ਪੜ੍ਹੋ: ਜੁੱਤਾ ਨਿਰਮਾਤਾਵਾਂ ਲਈ ਨਵੇਂ ਮਾਨਕ 1 ਜੁਲਾਈ ਤੋਂ ਹੋਣਗੇ ਲਾਗੂ

ਦੱਸ ਦੇਈਏ ਕਿ ਇਸ ਦੇ ਨਾਲ ਹੀ ਇਸ ਯੋਗਸ਼ਾਲਾ ਵਿਚ 12 ਹਜ਼ਾਰ ਤੋਂ ਵੱਧ ਲੋਕ ਹਿੱਸਾ ਲੈਣਗੇ। ਪਹਿਲੇ ਪੜਾਅ ਵਿਚ ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਅੰਮ੍ਰਿਤਸਰ ਵਿਚ ਮੁੱਖ ਮੰਤਰੀ ਦੀ ਯੋਗਸ਼ਾਲਾ ਸ਼ੁਰੂ ਕੀਤੀ ਗਈ ਸੀ। 

ਇਹ ਵੀ ਪੜ੍ਹੋ:  ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗ਼ਾਜ਼ 

ਦਸਣਯੋਗ ਹੈ ਕਿ ਮੁੱਖ ਮੰਤਰੀ ਦੀ ਯੋਗਸ਼ਾਲਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੋਹਾਲੀ, ਜਲੰਧਰ, ਬਠਿੰਡਾ, ਹੁਸ਼ਿਆਰਪੁਰ ਅਤੇ ਸੰਗਰੂਰ ਵਿਖੇ ਹੋਵੇਗੀ। ਹੁਣ ਤਕ ਹਜ਼ਾਰਾਂ ਲੋਕ ਮੁੱਖ ਮੰਤਰੀ ਯੋਗਸ਼ਾਲਾ ਦਾ ਲਾਭ ਲੈ ਚੁੱਕੇ ਹਨ।