ਪਟਿਆਲਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਖ਼ਤਰਨਾਕ ਗੈਂਗਸਟਰ ਨੂੰ ਕੀਤਾ ਗ੍ਰਿਫ਼ਤਾਰ
ਮੁਲਜ਼ਮ ਕੋਲੋਂ 32 ਬੋਰ ਦੇ 2 ਪਿਸਤੌਲ ਅਤੇ 10 ਰੌਂਦ ਵੀ ਕੀਤੇ ਬਰਾਮਦ
ਪਟਿਆਲਾ: ਪਟਿਆਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਸਾਲਾਂ ਤੋਂ ਭਗੌੜੇ ਗੈਂਗਸਟਰ ਗੁਰਵਿੰਦਰ ਸਿੰਘ ਉਰਫ ਗੋਲਡੀ ਸ਼ੇਰਗਿੱਲ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਗੈਂਗਸਟਰ ਪਾਸੋਂ 32 ਬੋਰ ਦੇ ਦੋ ਪਿਸਤੌਲ ਸਮੇਤ 10 ਰੋਂਦ ਬਰਾਮਦ ਕੀਤੇ ਹਨ। ਗੈਂਗਸਟਰ ਗੋਲਡੀ ਖ਼ਿਲਾਫ ਇਰਾਦਾ ਕਤਲ, ਆਰਮਜ਼ ਐਕਟ ਅਤੇ ਹੋਰ ਜ਼ੁਰਮਾਂ ਤਹਿਤ ਅੱਧੀ ਦਰਜਨ ਤੋਂ ਵੱਧ ਮੁਕੱਦਮੇ ਦਰਜ ਹਨ।
ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ: ਜੇਲ੍ਹ ਦਾ ਵਾਰਡਨ ਹੀ ਨਿਕਲਿਆ ਨਸ਼ਾ ਤਸਕਰ, ਜੁੱਤੀਆਂ 'ਚੋਂ 52 ਗ੍ਰਾਮ ਹੈਰੋਇਨ ਬਰਾਮਦ
ਇਸ ਖ਼ਿਲਾਫ ਸਾਲ 2015 ਤੋਂ ਹੁਣ ਤੱਕ ਰਾਜਪੁਰਾ, ਬਨੂੰੜ, ਮੋਹਾਲੀ ਅਤੇ ਪੰਚਕੂਲਾ ਦੇ ਵੱਖ-ਵੱਖ ਥਾਣਿਆਂ ਵਿਚ ਕਈ ਮਾਮਲੇ ਦਰਜ ਹਨ। ਜਿਨ੍ਹਾਂ ਵਿਚ ਇਹ ਪਟਿਆਲਾ ਅਤੇ ਅੰਬਾਲਾ ਜੇਲ੍ਹ ਵਿਚ ਬੰਦ ਵੀ ਰਿਹਾ ਹੈ। ਇਹ ਗੈਂਗਸਟਰ ਬਿਸ਼ਨੋਈ ਗੈਂਗ, ਦੀਪਕ ਟੀਨੂੰ ਅਤੇ ਸੰਪਤ ਨਹਿਰਾਂ ਦਾ ਕਰੀਬ ਸਾਥੀ ਰਿਹਾ ਹੈ ਅਤੇ ਇਨ੍ਹਾਂ ਦੇ ਵਿਰੋਧੀ ਦਵਿੰਦਰ ਬੰਬੀਹਾ ਗਰੁੱਪ ਦੇ ਪਿੰਦਰ ਸਿੰਘ ਉਰਫ ਭੂਪੀ ਰਾਣਾ ਦੇ ਪਿੰਡ ਜੋਧਪੁਰ ’ਚ 2019 ਵਿਚ ਫਾਇਰਿੰਗ ਦੇ ਮਾਮਲੇ ਵਿਚ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ: MP 'ਚ ਇਨਸਾਨੀਅਤ ਸ਼ਰਮਸਾਰ, ਨੌਜਵਾਨ ਦੇ ਗਲੇ 'ਚ ਪਟਾ ਪਾ ਨੌਜਵਾਨ ਨੂੰ ਸੜਕ 'ਤੇ ਘੁੰਮਾਇਆ
ਜਾਣਕਾਰੀ ਦਿੰਦੇ ਹੋਏ ਪਟਿਆਲਾ ਦੇ ਐਸ.ਐਸ.ਪੀ ਵਰੁਣ ਸ਼ਰਮਾ ਨੇ ਦਸਿਆ ਕਿ ਸੀ.ਆਈ.ਏ.ਪਟਿਆਲਾ ਦੀ ਸਾਡੀ ਪੂਰੀ ਟੀਮ ਨੇ ਗੈਂਗਸਟਰ ਗੁਰਵਿੰਦਰ ਸਿੰਘ ਉਰਫ ਗੋਲਡੀ ਸ਼ੇਰਗਿਲ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਹ ਗੈਂਗਸਟਰ ਕਾਫੀ ਸਮੇਂ ਤੋਂ ਭਗੌੜਾ ਸੀ। ਉਸ ਖ਼ਿਲਾਫ਼ ਅਸਲਾ ਐਕਟ ਅਤੇ ਹੋਰ ਅਪਰਾਧਾਂ ਤਹਿਤ ਅੱਧੀ ਦਰਜਨ ਕੇਸ ਦਰਜ ਹਨ।
ਗੁਰਵਿੰਦਰ ਸਿੰਘ ਗੋਲਡੀ ਸ਼ੇਰਗਿੱਲ ਸਤੰਬਰ 2010 'ਚ ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਅਦਾਲਤ ਵਿਚ ਗੈਰ ਹਾਜ਼ਰ ਚੱਲਿਆ ਆ ਰਿਹਾ ਸੀ ਅਤੇ ਇਸ ਦੀ ਪੁੱਛਗਿੱਛ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਇਹ 7-8 ਮਹੀਨੇ ਪਹਿਲਾਂ ਦੁਬਈ ਵੀ ਚਲਾ ਗਿਆ ਸੀ ਪਰ ਪਾਸਪੋਰਟ ਦੀ ਕਿਸੇ ਦਿੱਕਤ ਕਰਕੇ ਫਿਰ ਵਾਪਸ ਭਾਰਤ ਆ ਗਿਆ ਸੀ। ਹੁਣ ਇਹ ਪਟਿਆਲਾ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿਚ ਸੀ, ਪਰ ਪੁਲਸ ਨੇ ਪਹਿਲਾਂ ਹੀ ਇਸ ਨੂੰ ਗ੍ਰਿਫ਼ਤਾਰ ਕਰ ਲਿਆ।