Jalandhar West by-election : ਜਲੰਧਰ ਪਛਮੀ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

ਏਜੰਸੀ

ਖ਼ਬਰਾਂ, ਪੰਜਾਬ

Jalandhar West by-election : ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਚਾਰ ਵਾਰ ਕੌਂਸਲਰ ਵੀ ਰਹਿ ਚੁਕੇ ਹਨ ਸੁਰਿੰਦਰ ਕੌਰ

Surinder Kaur.

Jalandhar West by-election : ਜਲੰਧਰ: ਪੰਜਾਬ ਦੀ ਜਲੰਧਰ ਪਛਮੀ  ਵਿਧਾਨ ਸਭਾ ਸੀਟ ’ਤੇ  ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਟਿਕਟ ਦਿਤੀ ਹੈ। ਬੁਧਵਾਰ ਦੇਰ ਰਾਤ ਕੀਤੇ ਐਲਾਨ ’ਚ ਅਨੁਸਾਰ ਕਾਂਗਰਸ ਵਲੋਂ ਸੁਰਿੰਦਰ ਕੌਰ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਨਗੇ। 

ਇਸ ਸਮੇਂ ਪਛਮੀ ਸਰਕਲ ਵਿਚ ਸੱਭ ਤੋਂ ਸੀਨੀਅਰ ਕਾਂਗਰਸੀ ਆਗੂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਹਨ, ਜਿਸ ਕਾਰਨ ਉਨ੍ਹਾਂ ਨੂੰ ਟਿਕਟ ਮਿਲੀ ਹੈ। ਉਹ ਚਾਰ ਵਾਰ ਕੌਂਸਲਰ ਵੀ ਰਹਿ ਚੁਕੇ ਹਨ। ਦੱਸ ਦੇਈਏ ਕਿ ਸੁਸ਼ੀਲ ਰਿੰਕੂ ਦੀ ਵਜ੍ਹਾ ਨਾਲ ਕਾਂਗਰਸ ਨੂੰ ਵੈਸਟ ਸਰਕਲ ’ਚ ਵੱਡਾ ਝਟਕਾ ਲੱਗਾ ਹੈ। ਇਸ ਦੇ ਜ਼ਿਆਦਾਤਰ ਕੌਂਸਲਰ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। 

ਇਸ ਤੋਂ ਪਹਿਲਾਂ ਦੋ ਸਿਆਸੀ ਪਾਰਟੀਆਂ ਨੇ ਅਪਣੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਟਿਕਟ ਦਿਤੀ ਹੈ ਅਤੇ ‘ਆਪ’ ਨੇ ਭਾਜਪਾ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਬੇਟੇ ਮਹਿੰਦਰ ਭਗਤ ਨੂੰ ਟਿਕਟ ਦਿਤੀ ਹੈ।