Punjab News: ਹੁਕਮਨਾਮੇ ਤਹਿਤ ਪੰਜ ਮੈਂਬਰੀ ਭਰਤੀ ਕਮੇਟੀ ਨੇ ਪੌਦੇ ਲਗਾਉਣ ਦੀ ਕੀਤੀ ਸ਼ੁਰੂਆਤ
2 ਦਸੰਬਰ ਨੂੰ ਜਾਰੀ ਹੁਕਮਨਾਮਾ 'ਚ ਸਵਾ ਲੱਖ ਬੂਟੇ ਲਗਾਉਣ ਦਾ ਜਾਰੀ ਸੀ ਆਦੇਸ਼
Five-member recruitment committee starts planting saplings under the order: 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਨਾਮਾ ਸਾਹਿਬ ਵਿੱਚ ਸਵਾ ਲੱਖ ਬੂਟੇ ਲਗਾਉਣ ਦੇ ਹੁਕਮ ਜਾਰੀ ਹੋਏ ਸਨ। ਹੁਕਮਨਾਮਾ ਸਾਹਿਬ ਦੀ ਭਾਵਨਾ ਨੂੰ ਪੂਰਾ ਕਰਨ ਦੀ ਸ਼ੁਰੂਆਤ ਕਰਦੇ ਹੋਏ ਭਰਤੀ ਕਮੇਟੀ ਮੈਬਰਾਂ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਵੱਲੋਂ ਬੂਟਾ ਲਗਾਕੇ ਇਸ ਦੀ ਸ਼ੁਰੂਆਤ ਕੀਤੀ ਗਈ। ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ ਸਾਡੇ ਗੁਰੂਆਂ ਵੱਲੋਂ ਵੀ ਕੁਦਰਤ ਦੀ ਸਾਂਭ ਲਈ ਵਿਸ਼ਵ ਵਿਆਪੀ ਸੰਦੇਸ਼ ਦਿੱਤਾ ਗਿਆ ਹੈ। ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥ ਗੁਰਬਾਣੀ ਵਿਚ ਵਾਤਾਵਰਨ ਦੀ ਸੰਭਾਲ ਨੂੰ ਬਹੁਤ ਮਹੱਤਵ ਦਿੰਦੇ ਹੋਏ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ ਗਿਆ ਹੈ।
ਭਰਤੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਅੱਜ ਰੁੱਖ ਅਤੇ ਕੁੱਖ ਦੀ ਰਾਖੀ ਕਰਨਾ ਸਾਡੀ ਸਭ ਦੀ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਹੈ। ਅੱਜ ਆਧੁਨਿਕ ਦੌਰ ਵਿੱਚ ਦਰਖਤਾਂ ਦੀ ਬੇ ਹਿਤਾਸ਼ਾਂ ਕਟਾਈ ਦੇ ਕਾਰਨ ਗਲੋਬਲ ਵਾਰਨਿੰਗ ਦੀ ਵਜਾ ਨਾਲ ਤਾਪਮਾਨ ਵਿਚ ਵਾਧਾ ਹੋਇਆ ਹੈ।
ਭਰਤੀ ਕਮੇਟੀ ਮੈਬਰਾਂ ਨੇ ਸਮੂਹ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਓਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮਾ ਸਾਹਿਬ ਦੇ ਆਦੇਸ਼ਾਂ ਦੀ ਪੂਰਤੀ ਕਰਦੇ ਹੋਏ, ਘੱਟੋ ਘੱਟ ਦੋ - ਦੋ ਬੂਟੇ ਜਰੂਰ ਲਗਾਉਣ। ਇਸ ਦੇ ਨਾਲ ਹੀ ਭਰਤੀ ਕਮੇਟੀ ਮੈਬਰਾਂ ਨੇ ਕਿਹਾ ਵਰਕਰ ਬੂਟੇ ਲਗਾਉਂਦੇ ਹੋਏ ਆਪਣੀ ਫੋਟੋ ਸੋਸ਼ਲ ਮੀਡੀਆ ਪਲੇਟਫਾਰਮ ਤੇ ਵੀ ਜਰੂਰ ਸਾਂਝਾ ਕਰਨਾ ਤਾਂ ਜੋ ਹੋਰ ਲੋਕ ਵੀ ਉਤਸ਼ਾਹਤ ਹੋ ਸਕਣ। ਆਪਣੇ ਰਿਸ਼ਤੇਦਾਰ, ਦੋਸਤ ਮਿੱਤਰ ਅਤੇ ਆਪਣੇ ਹੋਰ ਸੁਨੇਹੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ।