ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਦਾ ਪਹਿਲਾਂ ਟਵੀਟ, ਕੀਤਾ ਹਾਈਕਮਾਨ ਦਾ ਧੰਨਵਾਦ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਮੇਰਾ ਮਿਸ਼ਨ ਉਸੇ ਸੁਫ਼ਨੇ ਨੂੰ ਪੂਰਾ ਕਰਨਾ ਅਤੇ ਕੁੱਲ ਹਿੰਦ ਕਾਂਗਰਸ ਦੇ ਇਸ ਅਜੇਤੂ ਕਿਲ੍ਹੇ ਨੂੰ ਹੋਰ ਮਜ਼ਬੂਤ ਕਰਨ ਲਈ ਅਣਥੱਕ ਕੰਮ ਕਰਨਾ ਹੈ।

Navjot Sidhu, Sonia gandhi, Priyanka Gandhi

ਚੰਡੀਗੜ੍ਹ - ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਘਰ ਵਧਾਈ ਦੇਣ ਕਾਂਗਰਸ ਲੀਡਰ ਲਗਾਤਾਰ ਪਹੁੰਚ ਰਹੇ ਹਨ। ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਨੇ ਅੱਜ ਤਿੰਨ ਟਵੀਟ ਕੀਤੇ ਹਨ ਜਿਸ ਵਿਚ ਉਹਨਾਂ ਨੇ ਇਕ ਟਵੀਟ ਵਿਚ ਕਾਂਗਰਸ ਹਾਈਕਮਾਨ ਦਾ ਧੰਨਵਾਦ ਵੀ ਕੀਤਾ ਹੈ। ਸਿੱਧੂ ਨੇ ਪਹਿਲੇ ਟਵੀਟ ਵਿਚ ਆਖਿਆ ਕਿ ਖੁਸ਼ਹਾਲੀ, ਸਹੂਲਤਾਂ ਅਤੇ ਖੁਦਮੁਖ਼ਤਿਆਰੀ ਕੁੱਝ ਕੁ ਲੋਕਾਂ ਲਈ ਨਹੀਂ ਸਗੋਂ ਸਾਰਿਆਂ ਵਿਚ ਵੰਡਣ ਲਈ ਕਾਂਗਰਸ ਵਰਕਰ ਵੱਜੋਂ ਮੇਰੇ ਪਿਤਾ ਨੇ ਰੱਜਿਆ-ਪੁੱਜਿਆ ਘਰ ਛੱਡ ਕੇ ਆਜ਼ਾਦੀ ਦੇ ਸੰਘਰਸ਼ ਵਿਚ ਹਿੱਸਾ ਲਿਆ।

ਇਹ ਵੀ ਪੜ੍ਹੋ -  ਕੇਂਦਰ ਸਰਕਾਰ ਨੇ Vintage Motor ਵਾਹਨਾਂ ਦੇ ਪੰਜੀਕਰਣ ਪ੍ਰਕਿਰਿਆ ਨੂੰ ਦਿੱਤਾ ਰਸਮੀ ਰੂਪ 

ਉਨ੍ਹਾਂ ਨੂੰ ਦੇਸ਼ ਭਗਤੀ ਦੇ ਕਾਰਜਾਂ ਬਦਲੇ ਸਜ਼ਾ-ਏ-ਮੌਤ ਸੁਣਾਈ ਗਈ, ਜੋ ਕਿ ਕਿੰਗਜ਼ ਐਮਨਸਟੀ (King's Amnesty) ਰਾਣੀ ਦੇ ਜਨਮ-ਦਿਨ ਮੌਕੇ ਪਰਚੀਆਂ ਪਾ ਕੇ ਰੱਦ ਹੋਈ। ਫਿਰ ਉਹ ਦਹਾਕਿਆਂ ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਹੇ, ਮੈਂਬਰ ਵਿਧਾਨ ਸਭਾ, ਮੈਂਬਰ ਵਿਧਾਨ ਪਰਿਸ਼ਦ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਬਣੇ।

ਇਹ ਵੀ ਪੜ੍ਹੋ -   ਮਨੀਸ਼ਾ ਗੁਲਾਟੀ ਨੇ ਬਲਾਤਕਾਰ ਪੀੜਤ ਬੱਚੀ ਨਾਲ ਉਸ ਦੇ ਪਿੰਡ ਵਿਖੇ ਕੀਤੀ ਮੁਲਾਕਾਤ

ਸਿੱਧੂ ਨੇ ਦੂਜੇ ਟਵੀਟ ਵਿਚ ਕਿਹਾ ਕਿ ਅੱਜ ਮੇਰਾ ਮਿਸ਼ਨ ਉਸੇ ਸੁਫ਼ਨੇ ਨੂੰ ਪੂਰਾ ਕਰਨਾ ਅਤੇ ਕੁੱਲ ਹਿੰਦ ਕਾਂਗਰਸ ਦੇ ਇਸ ਅਜੇਤੂ ਕਿਲ੍ਹੇ ਨੂੰ ਹੋਰ ਮਜ਼ਬੂਤ ਕਰਨ ਲਈ ਅਣਥੱਕ ਕੰਮ ਕਰਨਾ ਹੈ। ਬਹੁਤ ਹੀ ਸਤਿਕਾਰਯੋਗ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਮੈਂ ਦਿਲ ਦੀ ਗਹਿਰਾਈਆਂ ਤੋਂ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਮੇਰੇ ਉੱਪਰ ਭਰੋਸਾ ਕਰਦਿਆਂ ਮੈਨੂੰ ਇਹ ਬੇਹੱਦ ਮਹੱਤਵਪੂਰਨ ਜ਼ੁੰਮੇਵਾਰੀ ਸੌਂਪੀ।

ਇਸ ਤੋਂ ਅੱਗੇ ਤੀਜੇ ਟਵੀਟ ਵਿਚ ਸਿੱਧੂ ਨੇ ਕਿਹਾ ਕਿ ਕਾਂਗਰਸ ਦਾ ਨਿਮਾਣਾ ਵਰਕਰ ਹੁੰਦਿਆਂ ਮੈਂ ਮਿਸ਼ਨ ‘ਜਿੱਤੇਗਾ ਪੰਜਾਬ’ ਪੂਰਾ ਕਰਨ ਲਈ ‘ਪੰਜਾਬ ਮਾਡਲ’ ਅਤੇ ਹਾਈ ਕਮਾਂਡ ਦੇ 18 ਨੁਕਾਤੀ ਏਜੰਡੇ ਰਾਹੀਂ ਲੋਕਾਂ ਦੀ ਤਾਕਤ ਲੋਕਾਂ ਤੱਕ ਵਾਪਸ ਪਹੁੰਚਾਉਣ ਖ਼ਾਤਰ ਪੰਜਾਬ ਵਿਚ ਕਾਂਗਰਸ ਪਰਿਵਾਰ ਦੇ ਹਰ ਮੈਂਬਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਂਗਾ। ਮੇਰਾ ਸਫ਼ਰ ਅਜੇ ਸ਼ੁਰੂ ਹੀ ਹੋਇਆ ਹੈ।