Weather Update: ਪੰਜਾਬ ’ਚ ਅਗਲੇ 3 ਦਿਨ ਪਏਗਾ ਭਾਰੀ ਮੀਂਹ, IMD ਵੱਲੋਂ ਓਰੇਂਜ ਅਲਰਟ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਹਿਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਹੈ ਕਿ ਜੇਕਰ ਭਾਰੀ ਬਾਰਿਸ਼ ਹੁੰਦੀ ਹੈ ਤਾਂ ਸਬਜ਼ੀ ਅਤੇ ਨਰਮੇ ਵਾਲੇ ਖੇਤਾਂ ਵਿਚ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ।

IMD predicts rain in north India for next 3 days


ਚੰਡੀਗੜ੍ਹ: ਪੰਜਾਬ ਵਿਚ ਲੋਕ ਪਿਛਲੇ ਦੋ ਦਿਨਾਂ ਤੋਂ ਤੇਜ਼ ਧੁੱਪ ਅਤੇ ਹੁੰਮਸ ਦਾ ਸਾਹਮਣਾ ਕਰ ਰਹੇ ਹਨ। ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਕਾਰਨ ਮੰਗਲਵਾਤ ਤੋਂ ਪੰਜਾਬ ਵਿਚ ਤਿੰਨ ਦਿਨ ਤੱਕ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਸੀ। ਮੌਸਮ ਵਿਭਾਗ ਚੰਡੀਗੜ੍ਹ ਨੇ ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।

Rain

ਮੌਸਮ ਵਿਭਾਗ ਵੱਲੋਂ ਮੰਗਲਵਾਰ ਨੂੰ ਕੁਝ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋਣ ਜਾ ਅਨੁਮਾਨ ਜਤਾਇਆ ਗਿਆ ਹੈ ਜਦਕਿ ਬੁੱਧਵਾਰ ਅਤੇ ਵੀਰਵਾਰ ਨੂੰ ਪੂਰੇ ਸੂਬੇ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਖੇਤੀਬਾੜੀ ਮਾਹਿਰਾਂ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ। ਮਾਹਿਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਹੈ ਕਿ ਜੇਕਰ ਭਾਰੀ ਬਾਰਿਸ਼ ਹੁੰਦੀ ਹੈ ਤਾਂ ਸਬਜ਼ੀ ਅਤੇ ਨਰਮੇ ਵਾਲੇ ਖੇਤਾਂ ਵਿਚ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ। ਇਸ ਨਾਲ ਫਸਲ ਨੂੰ ਨੁਕਸਾਨ ਪਹੁੰਚ ਸਕਦਾ ਹੈ।

Rain

ਇਸ ਦੇ ਨਾ ਹੀ ਕਿਸਾਨਾਂ ਨੂੰ 22 ਜੁਲਾਈ ਤੱਕ ਫਸਲਾਂ ’ਤੇ ਕਿਸੇ ਵੀ ਤਰ੍ਹਾਂ ਦੇ ਕੀਟਨਾਸ਼ਕ ਅਤੇ ਹੋਰ ਦਵਾਈਆਂ ਦਾ ਛਿੜਕਾਅ ਨਾ ਕਰਨ ਲਈ ਕਿਹਾ ਗਿਆ ਹੈ। ਹਾਲਾਂਕਿ ਝੋਨੇ ਦੀ ਫਸਲ ਲਈ ਜ਼ਿਆਦ ਬਾਰਿਸ਼ ਲਾਭਦਾਇਕ ਸਾਬਿਤ ਹੋਵੇਗੀ। ਖੇਤੀਬਾੜੀ ਮਾਹਰ ਡਾ. ਸੁਖਪਾਲ ਸਿੰਘ ਦਾ ਕਹਿਣਾ ਹੈ ਕਿ ਜੁਲਾਈ ਵਿਚ ਹੁਣ ਤੱਕ ਜਿੰਨੀ ਵੀ ਬਾਰਿਸ਼ ਹੋਈ ਹੈ, ਉਹ ਫਸਲਾਂ ਲਈ ਫਾਇਦੇਮੰਦ ਹੈ।