ਵੇਰਕਾ ਮਿਲਕ ਪਲਾਂਟ ਮਾਮਲਾ: ਅਦਾਲਤ ਨੇ ਸਿਮਰਜੀਤ ਬੈਂਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
ਵੇਰਕਾ ਮਿਲਕ ਪਲਾਂਟ ਵਿਚ ਅਣਅਧਿਕਾਰਤ ਤੌਰ ’ਤੇ ਦਾਖ਼ਲ ਹੋਣ ਦੇ ਮਾਮਲੇ ਵਿਚ ਬੈਂਸ ਤੇ ਉਸ ਦੇ ਕੁਝ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ
Simarjit Singh Bains
ਲੁਧਿਆਣਾ: ਹਲਕਾ ਆਤਮਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਹਨਾਂ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ। ਬੀਤੇ ਕੱਲ੍ਹ ਸਿਮਰਜੀਤ ਬੈਂਸ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਵੱਲੋਂ ਜਬਰ ਜ਼ਨਾਹ ਦੇ ਮਾਮਲੇ ਵਿਚ ਅਦਾਲਤ ਵਿਚ ਪੇਸ਼ ਕਰਨ ਲਈ ਵਿਚ ਲਿਆਂਦਾ ਗਿਆ ਸੀ।
Simarjit Singh Bains
ਅਦਾਲਤ ਨੇ ਬੈਂਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਸੀ ਪਰ ਥਾਣਾ ਸਰਾਭਾ ਨਗਰ ਵੱਲੋਂ ਦਰਜ ਕੀਤੇ ਵੇਰਕਾ ਮਿਲਕ ਪਲਾਂਟ ਵਿਚ ਅਣਅਧਿਕਾਰਤ ਤੌਰ ’ਤੇ ਦਾਖ਼ਲ ਹੋਣ ਦੇ ਮਾਮਲੇ ਵਿਚ ਬੈਂਸ ਤੇ ਉਸ ਦੇ ਕੁਝ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਸ ਮਾਮਲੇ ਵਿਚ ਪੁਲਿਸ ਨੂੰ ਇਕ ਦਿਨ ਦਾ ਰਿਮਾਂਡ ਮਿਲਿਆ ਸੀ, ਜੋ ਅੱਜ ਖ਼ਤਮ ਹੋ ਗਿਆ ਹੈ।