ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੇਂਦਰੀ ਆਵਾਜਾਈ ਮੰਤਰੀ ਕੋਲ ਚੁੱਕਿਆ ਬਠਿੰਡਾ ਓਵਰਬ੍ਰਿਜ ਦਾ ਮੁੱਦਾ
ਬਠਿੰਡਾ ਦੇ ਲੋਕਾਂ ਦੀਆਂ ਚਿੰਤਾਵਾਂ ਦਾ ਨੋਟਿਸ ਲੈਂਦਿਆਂ ਹਰਦੀਪ ਪੁਰੀ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਮੰਗ-ਪੱਤਰ ਦਿੱਤਾ।
ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਹੈ। ਦਰਅਸਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਬਠਿੰਡਾ ਦੀ ਆਪਣੀ ਹਾਲੀਆ ਫੇਰੀ ਦੌਰਾਨ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਬਰਨਾਲਾ ਬਾਈਪਾਸ ਫਲਾਈਓਵਰ ਸਬੰਧੀ ਸਥਾਨਕ ਪ੍ਰਸ਼ਾਸਨ ਅਤੇ ਬਠਿੰਡਾ ਵਾਸੀਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਸੀ।
Hardeep Puri
ਕੇਂਦਰੀ ਮੰਤਰੀ ਪੁਰੀ ਨੇ ਟਰਾਂਸਪੋਰਟ ਮੰਤਰੀ ਨੂੰ ਦੱਸਿਆ ਕਿ ਲੋਕਾਂ ਦੀ ਮੰਗ ਹੈ ਕਿ ਬਰਨਾਲਾ ਬਾਈਪਾਸ 'ਤੇ ਪ੍ਰਸਤਾਵਿਤ ਓਵਰ ਬ੍ਰਿਜ ਦੇ ਡਿਜ਼ਾਇਨ ਨੂੰ ਬਦਲ ਕੇ ਪਿੱਲਰ ਵਾਲੇ ਐਲੀਵੇਟਿਡ ਪੁਲ ਦਾ ਬਣਾਇਆ ਜਾਵੇ ਤਾਂ ਜੋ ਪੁਲ ਦੇ ਹੇਠਾਂ ਬਚੀ ਜਗ੍ਹਾ ਦੀ ਵਰਤੋਂ ਸ਼ਹਿਰ ਵਾਸੀਆਂ ਵੱਲੋਂ ਕੀਤੀ ਜਾ ਸਕੇ।
Nitin Gadkari
ਬਠਿੰਡਾ ਦੇ ਲੋਕਾਂ ਦੀਆਂ ਚਿੰਤਾਵਾਂ ਦਾ ਨੋਟਿਸ ਲੈਂਦਿਆਂ ਹਰਦੀਪ ਪੁਰੀ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਮੰਗ-ਪੱਤਰ ਦਿੱਤਾ। ਨਿਤਿਨ ਗਡਕਰੀ ਨੇ ਭਰੋਸਾ ਦਿੱਤਾ ਕਿ ਉਹ ਬਠਿੰਡਾ ਦੇ ਲੋਕਾਂ ਨੂੰ ਪੇਸ਼ ਆ ਰਹੀ ਸਮੱਸਿਆ ਪ੍ਰਤੀ ਬਹੁਤ ਚਿੰਤਤ ਹਨ ਅਤੇ ਉਹਨਾਂ ਨੇ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।