ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਸਕੂਲ ਬੱਸ ਨੇ ਮੋਟਰਸਾਈਕਲ ਸਵਾਰ ਕਬਾਈੜੇ ਨੂੰ ਮਾਰੀ ਟੱਕਰ, ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਕੂਲੀ ਬੱਚਿਆਂ ਨੂੰ ਵੀ ਲੱਗੀਆਂ ਮਾਮੂਲੀ ਸੱਟਾਂ

photo

 

ਅੰਮ੍ਰਿਤਸਰ : ਅੰਮ੍ਰਿਤਸਰ ਦੇ ਕਿਲਾ ਮੇਕਾ ਰੋਡ 'ਤੇ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਸਕੂਲ ਬੱਸ ਨੇ ਇਕ ਬਾਈਕ ਸਵਾਰ ਨੂੰ ਕੁਚਲ ਦਿਤਾ। ਇਸ ਹਾਦਸੇ 'ਚ ਕਬਾੜੀਏ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਬੱਸ ਵਿਚ ਬੈਠੇ ਕੁਝ ਬੱਚਿਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਮ੍ਰਿਤਕ ਦੀ ਪਛਾਣ ਬਖਸ਼ੀਸ਼ ਸਿੰਘ ਵਾਸੀ ਪਿੰਡ ਹੋਠੀਆ ਵਜੋਂ ਹੋਈ ਹੈ। ਇਸ ਦੇ ਨਾਲ ਹੀ ਬੱਸ ਦਾ ਡਰਾਈਵਰ ਮੌਕਾ ਦੇਖ ਕੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ਗਊਆਂ ਦੀ ਹੱਤਿਆ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਦੇਣ ਤੋਂ ਕੀਤਾ ਇਨਕਾਰ - ਸੁਪਰੀਮ ਕੋਰਟ

ਹਾਦਸੇ ਦੇ ਸਮੇਂ ਬੱਸ ਵਿਚ 30 ਬੱਚੇ ਸਵਾਰ ਸਨ। ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਤੁਰੰਤ ਸਕੂਲ ਪ੍ਰਸ਼ਾਸਨ ਅਤੇ ਪੁਲਿਸ ਨੂੰ ਸੂਚਨਾ ਦਿਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਰੇਲ ਯਾਤਰੀਆਂ ਨੂੰ ਵੱਡੀ ਰਾਹਤ, ਹੜ੍ਹਾਂ ਨਾਲ ਰੱਦ ਕੀਤੀਆਂ ਰੇਲਾਂ ਮੁੜ ਪਟੜੀ 'ਤੇ ਪਰਤੀਆਂ  

ਚਸ਼ਮਦੀਦਾਂ ਮੁਤਾਬਕ ਬਾਈਕ ਸਵਾਰ ਬੱਸ ਦੇ ਬੰਪਰ ਹੇਠਾਂ ਫਸ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਐਂਬੂਲੈਂਸ ਬੁਲਾਈ ਗਈ, ਜੋ ਡੇਢ ਘੰਟੇ ਬਾਅਦ ਮੌਕੇ 'ਤੇ ਪਹੁੰਚੀ। ਲੋਕਾਂ ਦੀ ਮਦਦ ਨਾਲ ਬੱਚਿਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਗਿਆ ਤੇ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਦਿੱਲੀ-ਹੁਸ਼ਿਆਰਪੁਰ ਐਕਸਪ੍ਰੈਸ 'ਚ ਗੂੰਜੀਆਂ ਕਿਲਕਾਰੀਆਂ, ਔਰਤ ਨੇ ਚਲਦੀ ਰੇਲਗੱਡੀ 'ਚ ਦਿਤਾ ਬੱਚੀ ਨੂੰ ਜਨਮ  

ਜਾਂਚ ਅਧਿਕਾਰੀ ਏ.ਐਸ.ਆਈ ਦਰਸ਼ਨ ਸਿੰਘ ਨੇ ਦਸਿਆ ਕਿ ਮ੍ਰਿਤਕ ਬਖਸ਼ੀਸ਼  ਕਬਾੜ ਇਕੱਠਾ ਕਰਦਾ ਸੀ। ਹਾਦਸੇ ਤੋਂ ਬਾਅਦ ਡਰਾਈਵਰ ਫਰਾਰ ਹੋ ਗਿਆ ਹੈ। ਪੁਲਿਸ ਥਾਣਾ ਜੰਡਿਆਲਾ ਗੁਰੂ 'ਚ ਮਾਮਲਾ ਦਰਜ ਕਰਕੇ ਫਰਾਰ ਬੱਸ ਚਾਲਕ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।