ਲੁਧਿਆਣਾ: 8 ਸਾਲਾ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

25 ਸਾਲ ਤੱਕ ਨਹੀਂ ਮਿਲੇਗੀ ਕੋਈ ਪੈਰੋਲ

photo

 

ਲੁਧਿਆਣਾ: ਲੁਧਿਆਣਾ ਦੀ ਫਾਸਟ ਟ੍ਰੈਕ ਸਪੈਸ਼ਲ ਕੋਰਟ ਨੇ ਨਾਬਾਲਿਗ ਨਾਲ ਬਲਾਤਕਾਰ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਦੋਸ਼ੀ ਨੂੰ 25 ਸਾਲ ਤੱਕ ਪੈਰੋਲ ਨਹੀਂ ਮਿਲ ਸਕੇਗੀ। ਮੁਲਜ਼ਮ ਦੀ ਪਛਾਣ ਈਸ਼ਵਰ ਵਿਸ਼ਵਕਰਮਾ ਉਰਫ਼ ਗੋਰਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 'ਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਤੋਂ ਸੇਧ ਲਵੇਗਾ 

2020 ਵਿਚ ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਲੜਕੀ ਦੇ ਪਿਤਾ ਨੇ ਦਸਿਆ ਕਿ ਉਹ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ। ਉਨ੍ਹਾਂ ਦੀਆਂ 3 ਬੇਟੀਆਂ ਅਤੇ 1 ਬੇਟਾ ਹੈ। ਉਹ ਆਪਣੀ ਪਤਨੀ ਨਾਲ ਇਲਾਕੇ 'ਚ ਸਬਜ਼ੀ ਵੇਚ ਰਿਹਾ ਸੀ। ਕੁਝ ਸਮੇਂ ਬਾਅਦ ਵੱਡੀ ਬੇਟੀ ਨੇ ਉਸ ਨੂੰ ਦਸਿਆ ਕਿ ਸੋਨੀਆ (ਕਾਲਪਨਿਕ ਨਾਂ) ਲੱਭ ਨਹੀਂ ਰਹੀ ਹੈ। ਪਹਿਲਾਂ ਤਾਂ ਉਸ ਨੇ ਸੋਚਿਆ ਕਿ ਉਹ ਕਿਤੇ ਖੇਡ ਰਹੀ ਹੋਵੇਗੀ। ਕਾਫੀ ਦੇਰ ਤੱਕ ਜਦੋਂ ਉਹ ਵਾਪਸ ਨਾ ਆਈ ਤਾਂ ਉਸਦੀ ਭਾਲ ਸ਼ੁਰੂ ਕੀਤੀ ਗਈ।
ਜਿਵੇਂ ਹੀ ਉਹ ਵੇਹੜੇ 'ਚ ਈਸ਼ਵਰ ਵਿਸ਼ਵਕਰਮਾ ਉਰਫ ਗੋਰਾ ਦੇ ਕਮਰੇ ਦੇ ਬਾਹਰ ਪਹੁੰਚਿਆ ਤਾਂ ਉਸ ਨੂੰ ਬੱਚੀ ਦੇ ਰੋਣ ਦੀ ਆਵਾਜ਼ ਸੁਣਾਈ ਦੇਣ ਲੱਗੀ। ਗੋਰਾ ਨੇ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਕੀਤਾ ਹੋਇਆ ਸੀ। ਇਸ ਤੋਂ ਬਾਅਦ ਜਦੋਂ ਉਸ ਨੇ ਦਰਵਾਜ਼ਾ ਤੋੜਿਆ ਤਾਂ ਲੜਕੀ ਕਮਰੇ 'ਚ ਜ਼ਮੀਨ 'ਤੇ ਨਗਨ ਹਾਲਤ 'ਚ ਪਈ ਸੀ। 

ਇਹ ਵੀ ਪੜ੍ਹੋ: 'ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ'  

ਇਸ ਤੋਂ ਬਾਅਦ ਗੋਰਾ ਉਸ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ 1 ਅਕਤੂਬਰ 2020 ਨੂੰ ਸਮਰਾਲਾ ਚੌਕ ਤੋਂ ਗ੍ਰਿਫ਼ਤਾਰ ਕਰ ਲਿਆ। ਗੋਰਾ ਨੇ ਵਾਰਦਾਤ ਤੋਂ ਪਹਿਲਾਂ ਆਪਣੀ ਪੇਂਟ ਇਕ ਨਾਲੇ ਦੇ ਹੇਠਾਂ ਜ਼ਮੀਨ ਵਿਚ ਛੁਪਾ ਲਈ ਸੀ। ਜਿਸ ਨੂੰ ਪੁਲਿਸ ਨੇ ਜਾਂਚ ਤੋਂ ਬਾਅਦ ਬਰਾਮਦ ਕਰ ਲਿਆ ਹੈ। ਗੋਰਾ ਨੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ। ਫੋਰੈਂਸਿਕ ਟੀਮ ਨੂੰ ਬੱਚੀ ਦੇ ਬੈੱਡ ਦੇ ਨੇੜੇ ਖੂਨ ਮਿਲਿਆ ਹੈ ਅਤੇ ਦੋਸ਼ੀ ਗੋਰਾ ਦੇ ਪੇਂਟ 'ਤੇ ਖੂਨ ਦੇ ਧੱਬੇ ਸਨ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਜੇਲ੍ਹ ਭੇਜ ਦਿਤਾ ਗਿਆ।ਜਿਸ ਤੇ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਉਸ ਨੂੰ  ਉਮਰ ਕੈਦ ਦੀ ਸਜ਼ਾ ਸੁਣਾਈ ਹੈ।