ਹੈਰੋਇਨ ਸਮੇਤ ਦੋ ਨੌਜੁਆਨ ਕਾਬੂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਦਾਲਤ ਨੇ ਦੋ ਦਿਨ ਦੇ ਪੁਲਿਸ ਰੀਮਾਂਡ 'ਤੇ ਭੇਜਿਆ 

Punjab News

ਖਰੜ : ਖਰੜ ਸਿਟੀ ਪੁਲਿਸ ਨੇ ਵੱਖ-ਵੱਖ ਕੇਸਾਂ 'ਚ ਚਾਰ ਮੁਲਜ਼ਮ ਕਾਬੂ ਕੀਤੇ ਹਨ। ਇਸ ਸਬੰਧੀ ਖਰੜ ਸਿਟੀ ਦੇ ASI ਨਰਿੰਦਰ ਸਿੰਘ ਨੇ ਦਸਿਆ ਕਿ ਨਾਕੇ ਦੌਰਾਨ ਦੋ ਨੌਜੁਆਨਾਂ ਨੂੰ 50 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ। ਉਨ੍ਹਾਂ ਦਸਿਆ ਕਿ ਬਿਤੇ ਦਿਨੀਂ ਨਿੱਜਰ ਚੌਕ 'ਤੇ ਪੁਲਿਸ ਨੇ ਨਾਕਾ ਲਗਾਈਆਂ ਹੋਇਆ ਸੀ ਤਾਂ ਸ਼ੱਕ ਦੇ ਅਧਾਰ 'ਤੇ ਇਕ ਕਾਰ ਦੀ ਤਲਾਸ਼ੀ ਦੌਰਾਨ 50 ਗ੍ਰਾਮ ਹੈਰੋਈਨ ਬਰਾਮਦ ਹੋਈ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਵਿਸ਼ਾਲ ਸ਼ਰਮਾ ਪੁੱਤਰ ਅਸ਼ੋਕ ਕੁਮਾਰ ਵਾਸੀ ਨਗਲ ਡੈਮ ਕਲੋਨੀ ਅਤੇ ਅਨਕੂਰ ਪੁੱਤਰ ਹਰਮਿੰਦਰ ਸਿੰਘ ਦੇਵੈਈਕਾ ਤਹਸੀਲ ਨਗਲ ਜ਼ਿਲ੍ਹਾ ਰੁਪਨਗਰ  ਵਜੋਂ ਪਹਿਚਾਣ ਹੋਈ ਹੈ। ਫਿਲਹਾਲ ਦੋਵਾਂ ਵਿਰੁਧ ਥਾਣਾ ਸਿਟੀ ਵਿਚ ਐਨ.ਡੀ.ਪੀ.ਐਸ. ਐਕਟ ਦੇ ਅਧੀਨ ਮੁਕੱਦਮਾ ਦਰਜ ਕਰ ਕੇ ਦੋਸ਼ੀਆਂ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕੀਤਾ।

ਇਹ ਵੀ ਪੜ੍ਹੋ: ਦਿੱਲੀ-ਹੁਸ਼ਿਆਰਪੁਰ ਐਕਸਪ੍ਰੈਸ 'ਚ ਗੂੰਜੀਆਂ ਕਿਲਕਾਰੀਆਂ, ਔਰਤ ਨੇ ਚਲਦੀ ਰੇਲਗੱਡੀ 'ਚ ਦਿਤਾ ਬੱਚੀ ਨੂੰ ਜਨਮ 

ਜਿਥੇ ਮਾਨਯੋਗ ਅਦਾਲਤ ਨੇ ਦੋਵਾਂ ਦਾ ਦੋ ਦਿਨ ਦੇ ਪੁਲਿਸ ਰੀਮਾਂਡ ਦਿਤਾ ਹੈ। ਜਾਣਕਾਰੀ ਅਨੁਸਾਰ ਇਹ ਦੋਵੇਂ ਦਿੱਲੀ ਤੋਂ ਨਸ਼ਾ ਲਿਆ ਕੇ ਪੰਜਾਬ 'ਚ ਸਪਲਾਈ ਕਰਦੇ ਸਨ। ਇਸ ਤੋਂ ਇਲਾਵਾ ਪੁਲਿਸ ਨੇ ਇਕ ਹੋਰ ਮਾਮਲੇ ਵਿਚ ਦੋ ਹੋਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕੁੱਝ ਦਿਨ ਪਹਿਲਾਂ ਖਰੜ ਬੰਗਾਲਾ ਬਸਤੀ 'ਚ ਨਸ਼ੇ ਵਿਰੁਧ ਰੇਡ ਕੀਤੀ ਸੀ ਜਿਸ ਦੌਰਾਨ ਪੁਲਿਸ ਪਾਰਟੀ 'ਤੇ ਨਸ਼ਾ ਤਸਕਰਾਂ ਵਲੋਂ ਹਮਲਾ ਕਰ ਦਿਤਾ ਸੀ।

ਇਸ ਮਾਮਲੇ ਵਿਚ 60 ਦੇ ਕਰੀਬ ਅਣਪਛਾਤੇ ਲੋਕਾਂ 'ਤੇ ਪਰਚਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦਸਿਆ ਕਿ ਇਨ੍ਹਾਂ ਵਿਚੋਂ ਨੌਂ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੁਣ ਦੋ ਹੋਰ ਦੋਸ਼ੀ ਫੜੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।