ਕਿੱਲਿਆਂਵਾਲੀ ਥਾਣੇ ਦਾ SHO ਇਕਬਾਲ ਸਿੰਘ 10,000 ਰੁਪਏ ਰਿਸ਼ਵਤ ਲੈਂਦਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਝੂਠੀ ਸ਼ਿਕਾਇਤ ਖਾਰਜ ਕਰਨ ਬਦਲੇ ਮੰਗੀ ਸੀ ਰਿਸ਼ਵਤ

VB NABS SHO KILLIAWALI FOR ACCEPTING BRIBE OF RS 10K

 

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਭ੍ਰਿਸ਼ਟਾਚਾਰ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁਧਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿੱਲਿਆਂਵਾਲੀ ਥਾਣੇ ਦੇ ਐਸ.ਐਚ.ਓ. ਇਕਬਾਲ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ ।  

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵਲੋਂ 8 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ  

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਮੁਲਜ਼ਮ ਐਸ.ਐਚ.ਓ ਨੂੰ ਸਿਰਸਾ ਦੇ ਇਕ ਪਿੰਡ ਨੀਲਿਆਂਵਾਲੀ ਦੇ ਵਾਸੀ ਭੀਮ ਸਿੰਘ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਦਰਿੰਦਗੀ ਦੀਆਂ ਹੱਦਾਂ ਪਾਰ: ਵਿਅਕਤੀ ਨੇ ਬੇਜ਼ੁਬਾਨਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ

ਉਨ੍ਹਾਂ ਦਸਿਆ ਕਿ ਸ਼ਿਕਾਇਤਕਰਤਾ ਭੀਮ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਐਸ.ਐਚ.ਓ. ਨੇ ਉਸ ਦੇ ਲੜਕੇ ਖ਼ਿਲਾਫ਼ ਦਰਜ ਝੂਠੀ ਸ਼ਿਕਾਇਤ ਨੂੰ ਖਾਰਜ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਸੌਦਾ 15,000 ਰੁਪਏ ਵਿਚ ਤੈਅ ਹੋਇਆ ਸੀ।

ਇਹ ਵੀ ਪੜ੍ਹੋ: ਇਮਾਨਦਾਰੀ ਦੀ ਮਿਸਾਲ! ਕੈਬ ਵਿਚ ਫ਼ੋਨ ਭੁੱਲਿਆ ਵਿਅਕਤੀ; ਵਾਪਸ ਕਰਨ ਲਈ ਹੋਟਲ ਪਹੁੰਚਿਆ ਡਰਾਈਵਰ

ਬੁਲਾਰੇ ਨੇ ਦਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਬਠਿੰਡਾ ਯੂਨਿਟ ਨੇ ਉਕਤ ਐਸ.ਐਚ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧ ਵਿਚ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵਿਚ ਮੁਲਜ਼ਮ ਐਸਐਚਓ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ।